CM Bhagwant Mann

ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ‘ਚ ਸੋਧ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ, 29 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ (Punjab Cabinet) ਨੇ ਅੱਜ ਪੰਜਾਬ ਪੰਚਾਇਤੀ ਚੋਣਾਂ ਨਿਯਮ, 1994 ਦੇ ਨਿਯਮ 12 ‘ਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਹੁਣ ਉਮੀਦਵਾਰ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ‘ਤੇ ਨਹੀਂ ਲੜ ਸਕਣਗੇ।

ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਤਰਕ ਦਿੱਤਾ ਕਿ ਪਾਰਟੀਆਂ ਦੇ ਚੋਣ ਨਿਸ਼ਾਨਾਂ ‘ਤੇ ਚੋਣਾਂ ਲੜਨ ਨਾਲ ਅਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ। ਇਸਦੇ ਨਾਲ ਹੀ ਪੰਚਾਇਤਾਂ ‘ਚ ਸਿਆਸੀ ਗੁੱਟਬਾਜ਼ੀ ਵਧਦੀ ਹੈ | ਉਨ੍ਹਾਂ ਕਿਹਾ ਕਿ ਸਿਆਸੀ ਗੁੱਟਬਾਜ਼ੀ ਨਾਲ ਪੰਚਾਇਤਾਂ ‘ਚ ਵੰਡੀਆਂ ਪੈਂਦੀਆਂ ਹਨ ਅਤੇ ਕੋਰਮ ਅਧੂਰਾ ਰਹਿ ਜਾਂਦਾ ਹੈ | ਜਿਸ ਨਾਲ ਗਰਾਂਟਾਂ ਅਣਵਰਤੀਆਂ ਰਹਿ ਜਾਂਦੀਆਂ ਹਨ | ਇਹ ਪੈਸਾ ਪੇਂਡੂ ਇਲਾਕਿਆਂ ‘ਚ ਵਿਕਾਸ ਲਈ ਖ਼ਰਚਿਆ ਜਾ ਸਕਦਾ ਹੈ।

PCS ਅਫ਼ਸਰਾਂ ਦੇ ਕਾਡਰ ਦੀ ਅਸਾਮੀਆਂ ‘ਚ ਵਾਧਾ

ਪੰਜਾਬ ਮੰਤਰੀ ਮੰਡਲ (Punjab Cabinet) ਨੇ ਅੱਜ ਪੰਜਾਬ ਸਿਵਲ ਸਰਵਿਸਜ਼ (ਐਗਜ਼ੀਕਿਊਟਿਵ ਬਰਾਂਚ) ਕਾਡਰ ਦੀ ਮੌਜੂਦਾ ਸਮਰੱਥਾ 310 ਤੋਂ ਵਧਾ ਕੇ 369 ਅਸਾਮੀਆਂ ਕਰਨ ਦੀ ਮੰਜੂਰੀ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਨਵੇਂ ਜ਼ਿਲ੍ਹੇ ਤੇ ਨਵੀਆਂ ਸਬ-ਡਿਵੀਜ਼ਨਾਂ ਬਣਨ ਅਤੇ ਪ੍ਰਬੰਧਕੀ ਲੋੜਾਂ ਮੱਦੇਨਜ਼ਰ ਲਿਆ ਹੈ। ਇਹ ਸਮੀਖਿਆ ਅੱਠ ਸਾਲ ਮਗਰੋਂ ਹੋਈ ਹੈ ਅਤੇ ਇਸ ਨਾਲ ਪੰਜਾਬ ਸਿਵਲ ਸਕੱਤਰੇਤ ਵਿੱਚ ਜਾਇੰਟ ਸਕੱਤਰ, ਮੁੱਖ ਮੰਤਰੀ ਦੇ ਫੀਲਡ ਅਫ਼ਸਰਾਂ (ਪਹਿਲਾਂ ਏ.ਸੀ. ਸ਼ਿਕਾਇਤਾਂ), ਸਬ-ਡਿਵੀਜ਼ਨਲ ਮੈਜਿਸਟਰੇਟ, ਈ.ਐਮ.-ਕਮ-ਪ੍ਰੋਟੋਕੋਲ ਅਫ਼ਸਰਾਂ, ਏ.ਡੀ.ਸੀ. (ਯੂ.ਡੀ.), ਡਾਇਰੈਕਟਰਾਂ, ਫੀਡਲ ਵਿੱਚ ਮਿਸ਼ਨ ਡਾਇਰੈਕਟਰਾਂ ਤੇ ਹੋਰ ਆਸਾਮੀਆਂ ਵਧਾਉਣ ਲਈ ਰਾਹ ਪੱਧਰਾ ਹੋਵੇਗਾ।

Scroll to Top