ਪੰਜਾਬ ਕੈਬਿਨਟ ਨੇ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 20 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇਣ ਦੇ ਨਾਲ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ | ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ (Punjab Canal) ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ।

ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ (Canal), ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।

Scroll to Top