Site icon TheUnmute.com

ਪੰਜਾਬ ਕੈਬਿਨਟ ਨੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ‘ਚ ਇਕ ਸਾਲ ਦੇ ਵਾਧੇ ਨੂੰ ਦਿੱਤੀ ਹਰੀ ਝੰਡੀ

Veterinary Pharmacists

ਚੰਡੀਗੜ੍ਹ, 14 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨਟ ਨੇ ਅੱਜ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ | ਪਸ਼ੂਆਂ ਲਈ ਵਧੀਆ ਸਿਹਤ ਸੰਭਾਲ ਸਹੂਲਤਾਂ ਦੇਣ ਲਈ ਪੰਜਾਬ ਕੈਬਨਿਟ ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਕੰਮ ਕਰ ਰਹੇ 481 ਵੈਟਰਨਰੀ ਫਾਰਮਾਸਿਸਟਾਂ (Veterinary Pharmacists) ਦੀਆਂ ਸੇਵਾਵਾਂ ਵਿੱਚ ਸਰਵਿਸ ਪ੍ਰੋਵਾਈਡਰ ਵਜੋਂ ਪਹਿਲੀ ਅਪਰੈਲ 2023 ਤੋਂ 31 ਮਾਰਚ 2024 ਤੱਕ ਇਕ ਸਾਲ ਲਈ ਵਾਧਾ ਕਰਨ ਦੀ ਸਹਿਮਤੀ ਵੀ ਦਿੱਤੀ।

ਜ਼ਿਕਰਯੋਗ ਹੈ ਕਿ ਪਸ਼ੂ ਪਾਲਣ ਵਿਭਾਗ ਰਾਹੀਂ ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਿਹਤਰੀਨ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਦਾ ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਮਨਜ਼ੂਰ ਆਸਾਮੀਆਂ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਜ਼ਿਲ੍ਹਾ ਪ੍ਰੀਸ਼ਦਾਂ ਤੋਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਵਿੱਚ ਰਲੇਵਾਂ ਕਰ ਲਿਆ ਸੀ।

 

Exit mobile version