ਈਸਟ ਪੰਜਾਬ ਵਾਰ

ਪੰਜਾਬ ਮੰਤਰੀ ਮੰਡਲ ਵੱਲੋਂ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ, 06 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਅਤੇ ਸਰੀਰਕ ਤੌਰ ਉਤੇ ਨਕਾਰਾ ਹੋਏ ਸੈਨਿਕਾਂ (Disabled Soldiers) ਦੀ ਐਕਸ-ਗ੍ਰੇਸ਼ੀਆ ਗਰਾਂਟ ਵਧਾਉਣ ਸਮੇਤ ਕਈ ਅਹਿਮ ਫੈਸਲੇ ਲਏ ਹਨ |ਇਸਦੇ ਨਾਲ ਹੀ ਮੰਤਰੀ ਮੰਡਲ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਵਧ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਹੈ।

ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ।

ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੇਵਾ ਨਿਭਾਅ ਚੁੱਕੇ ਹਨ, ਨੂੰ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤਾ ਜਾਵੇਗੀ।

Scroll to Top