ਚੰਡੀਗੜ੍ਹ, 13 ਫਰਵਰੀ 2025: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਅੱਜ ਪੰਜਾਬ ਮੰਤਰੀ ਮੰਡਲ (Punjab Cabinet) ਦੀ ਬੈਠਕ ਹੋਣ ਜਾ ਰਹੀ ਹੈ | ਇਹ ਪੰਜਾਬ ਸਰਕਾਰ ਦੀ ਕੈਬਨਿਟ ਬੈਠਕ ਦੀ ਚਾਰ ਮਹੀਨਿਆਂ ਬਾਅਦ ਹੋ ਰਹੀ ਹੈ | ਇਹ ਬੈਠਕ ਠੀਕ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ।
ਇਸ ਬੈਠਕ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਇਸ ਮਹੀਨੇ ਬੈਠਕ ਦੀ ਤਾਰੀਖ਼ ਦੋ ਵਾਰ ਬਦਲੀ ਗਈ ਸੀ। ਵਿਰੋਧੀ ਪਾਰਟੀਆਂ ਨੇ ਵੀ ਇਸ ‘ਤੇ ਸਵਾਲ ਚੁੱਕੇ ਸਨ ।
ਪੰਜਾਬ ਸਰਕਾਰ ਦੀ ਕੈਬਨਿਟ ਬੈਠਕ ‘ਚ ਕਈ ਏਜੰਡੇ ਸ਼ਾਮਲ ਕੀਤੇ ਜਾ ਸਕਦੇ ਹਨ | ਇਸਦੇ ਨਾਲ ਹੀ ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬੀ ਨੌਜਵਾਨਾਂ ਦੇ ਮੁੱਦੇ ‘ਤੇ ਚਰਚਾ ਹੋਣ ਦੀ ਉਮੀਦ ਹੈ।ਇਸ ਤੋਂ ਇਲਾਵਾ ਜੇਲ੍ਹ ਵਿਭਾਗ, ਰਿਹਾਇਸ਼ ਵਿਭਾਗ, ਸਿਹਤ ਵਿਭਾਗ ਅਤੇ ਕੁਝ ਨਗਰ ਨਿਗਮਾਂ ਨਾਲ ਸਬੰਧਤ ਏਜੰਡੇ ਸ਼ਾਮਲ ਕੀਤੇ ਜਾਣਗੇ।
ਪੰਜਾਬ ਸਰਕਾਰ ਦੀ ਕੈਬਨਿਟ ‘ਚ ਖੂਨ ਦੇ ਰਿਸ਼ਤਿਆਂ ਦੇ ਅੰਦਰ ਜਾਇਦਾਦ ਦੇ ਤਬਾਦਲੇ ‘ਤੇ 2.5 ਫੀਸਦੀ ਤੱਕ ਸਟੈਂਪ ਡਿਊਟੀ ਲਗਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਨੇ ਇਹ ਪ੍ਰਸਤਾਵ ਸੂਬੇ ਦੀ ਵਿੱਤੀ ਸਥਿਤੀ ਨੂੰ ਧਿਆਨ ‘ਚ ਰੱਖਦੇ ਹੋਏ ਤਿਆਰ ਕੀਤਾ ਹੈ।
ਬੈਠਕ ‘ਚ ਬ੍ਰਿਜ ਅਤੇ ਰੈਂਪ ਨੀਤੀ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਇਸ ਨੀਤੀ ਤਹਿਤ ਨਹਿਰਾਂ ਅਤੇ ਨਾਲਿਆਂ ‘ਤੇ ਬਣਾਏ ਜਾਣ ਵਾਲੇ ਪੁਲਾਂ ਲਈ ਪ੍ਰਵਾਨਗੀ ਲੈਣੀ ਪਵੇਗੀ। ਇਸਦੇ ਨਾਲ ਹੀ ਫੀਸ ਵੀ ਦੇਣੀ ਪਵੇਗੀ। ਇਸੇ ਤਰ੍ਹਾਂ, ਸਰਕਾਰ ਤੇਜ਼ਾਬ ਹਮਲੇ ਦੇ ਪੀੜਤਾਂ ਦੀ ਪੈਨਸ਼ਨ 8,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰਨ ‘ਤੇ ਵਿਚਾਰ ਕਰ ਸਕਦੀ ਹੈ।
Read More: Punjab Cabinet: ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਬੈਠਕ