3 ਅਪ੍ਰੈਲ 2025: ਬਜਟ ਸੈਸ਼ਨ (budget session) ਤੋਂ ਬਾਅਦ ਪੰਜਾਬ ਸਰਕਾਰ ਅੱਜ ਵੀਰਵਾਰ ਨੂੰ ਕੈਬਨਿਟ ਮੀਟਿੰਗ (cabinet meeting) ਕਰੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਸਵੇਰੇ 10:40 ਵਜੇ ਹੋਵੇਗੀ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਨਸ਼ਾ ਤਸਕਰੀ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਨਾਲ ਹੀ ਇਹ ਵੀ ਮੰਨਿਆ ਜਾ ਰਿਹਾ ਹੈ |
ਹਾਲਾਂਕਿ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਸੂਬੇ ਦੇ ਲੋਕਾਂ ਲਈ ਵੱਡੇ ਫੈਸਲੇ ਲਏ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਉਪ ਚੋਣ ਦਾ ਐਲਾਨ ਕੁਝ ਹੀ ਦਿਨਾਂ ਵਿੱਚ ਹੋਣ ਜਾ ਰਿਹਾ ਹੈ ਅਤੇ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪੰਜਾਬ ਵਿੱਚ ਡੇਰੇ ਲਾਈ ਬੈਠੀ ਹੈ। ਪਿਛਲੀਆਂ ਕੈਬਨਿਟ ਮੀਟਿੰਗਾਂ ਵਿੱਚ ਵੀ ਕਈ ਵੱਡੇ ਫੈਸਲੇ ਲਗਾਤਾਰ ਲਏ ਗਏ ਸਨ।
Read More: ਬਜਟ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ, ਜਾਣੋ ਕਦੋਂ ਹੋਵੇਗੀ ਮੀਟਿੰਗ