ਚੰਡੀਗੜ੍ਹ, 03 ਫਰਵਰੀ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਹੋਈ । ਜਿਸ ਵਿੱਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ ਅਤੇ ਕਈ ਨਵੀਆਂ ਨੀਤੀਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ । ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਮੰਤਰੀ ਮੰਡਲ (Punjab Cabinet) ਦੀ ਮੀਟਿੰਗ ਵਿੱਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ… ਇਹ ਨੀਤੀ ਵਪਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਅਤੇ ਉਨ੍ਹਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਲ ਕੀਤੇ ਗਏ ਹਨ… ਮੰਤਰੀ ਮੰਡਲ ਨੇ ਹੋਰ ਫੈਸਲੇ ਲਏ ਹਨ। ਇਸ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ |
ਜੂਨ 20, 2026 12:34 ਬਾਃ ਦੁਃ




