Punjab Cabinet

ਪੰਜਾਬ ਕੈਬਿਨਟ ਦੀ ਮੀਟਿੰਗ ਸਮਾਪਤ, ਪੰਜਾਬ ਸਰਕਾਰ ਨੇ ਕਿਸਾਨਾਂ ਲਈ ਲਏ ਅਹਿਮ ਫੈਸਲੇ

ਚੰਡੀਗੜ੍ਹ, 10 ਅਪ੍ਰੈਲ 2023: ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ (Punjab Cabinet) ਦੀ ਮੀਟਿੰਗ ਹੋਈ। ਮੀਟਿੰਗ ਸਮਾਪਤ ਹੋਣ ਤੋਂ ਬਾਅਦ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਲਏ ਗਏ ਅਹਿਮ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਅਹਿਮ ਫੈਸਲਿਆਂ ’ਤੇ ਮੋਹਰ ਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਵਿਸਾਖੀ ਤੋਂ ਇਕ ਦਿਨ ਪਹਿਲਾਂ ਫਸਲਾਂ ਦੇ ਖਰਾਬੇ ਲਈ ਮੁਆਵਜ਼ੇ ਦੇ ਚੈੱਕ ਵੰਡਣਗੇ।

ਕਿਸਾਨਾਂ ਨੂੰ ਚੈੱਕ ਦੇਣ ਲਈ 13 ਅਪ੍ਰੈਲ ਨੂੰ ਅਬੋਹਰ ਵਿੱਚ ਵੱਡੇ ਪੱਧਰ ’ਤੇ ਪ੍ਰੋਗਰਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਨੂੰ ਚੈੱਕ ਵੀ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਅਬੋਹਰ ਜਾਣ ਤੋਂ ਪਹਿਲਾਂ ਹੀ ਮੁਆਵਜ਼ੇ ਦੀ ਰਾਸ਼ੀ ਪਹਿਲੇ ਕਿਸਾਨਾਂ ਦੇ ਖਾਤਿਆਂ ਵਿੱਚ ਆ ਜਾਵੇਗੀ। ਇਸ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੀ ਸਥਿਤੀ ਅਤੇ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸਾਨਾਂ ਦੇ ਹਿੱਤ ਵਿੱਚ ਕੋਈ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਕਿਸਾਨਾਂ ਦੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਗਿਰਦਾਵਰੀ ਲਈ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ। ਜੇਕਰ ਫਿਰ ਵੀ ਕੋਈ ਗੜਬੜ ਕਰਦਾ ਹੈ ਤਾਂ ਉਨ੍ਹਾਂ ਨਾਲ ਜਾਂ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਗਿਰਦਾਵਰੀ ਦੀ ਰਿਪੋਰਟ ਆਉਂਦੇ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਚੈੱਕ ਜਮ੍ਹਾ ਕਰਵਾ ਦਿੱਤੇ ਜਾਣਗੇ। ਕੈਬਿਨਟ ਮੀਟਿੰਗ (Punjab Cabinet) ਵਿੱਚ ਇੱਕ ਹੋਰ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਇਸ ਮੌਕੇ ਕਿਸਾਨਾਂ ਦੀ ਬਾਂਹ ਫੜੀ ਜਾਵੇ। ਜਿਸ ਤਰ੍ਹਾਂ ਉਹ ਪੰਜਾਬ ਵਿੱਚ ਕਿਸਾਨਾਂ ਦੇ ਭਲੇ ਲਈ ਅੱਗੇ ਆਏ ਹਨ, ਕੇਂਦਰ ਸਰਕਾਰ ਨੂੰ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ। ਕਣਕ ਦੀ ਖਰੀਦ ਸਮੇਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।

Scroll to Top