Punjab Cabinet meeting

ਮੁੱਖ ਮੰਤਰੀ ਨਿਵਾਸ ‘ਤੇ ਪੰਜਾਬ ਕੈਬਨਿਟ ਬੈਠਕ ਜਾਰੀ, ਵੇਰਵੇ ਜਲਦ ਕੀਤੇ ਜਾਣਗੇ ਸਾਂਝੇ

ਚੰਡੀਗੜ੍ਹ, 01 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅੱਜ ਅਹਿਮ ਕੈਬਨਿਟ ਬੈਠਕ ਜਾਰੀ ਹੈ। ਇਹ ਬੈਠਕ ਮੁੱਖ ਮੰਤਰੀ ਨਿਵਾਸ ‘ਤੇ ਸ਼ਾਮ 4 ਵਜੇ ਸ਼ੁਰੂ ਹੋਈ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮਾਮਲੇ ‘ਤੇ ਛੇਤੀ ਹੀ ਜਾਣਕਾਰੀ ਸਾਂਝੀ ਕਰੇਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਸੰਗਰੂਰ ‘ਚ ਸਨ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਐਸਆਈਆਰ ਸਬੰਧੀ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਲੋਕਾਂ ਨੂੰ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਮੀਡੀਆ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਪੂਰੀਆਂ ਹੋ ਗਈਆਂ ਹਨ।

ਉਨ੍ਹਾਂ ਕਿਹਾ ਕਿ ਅੱਜ ਉਹ ਇੱਕ ਵੱਡੀ ਗਰੰਟੀ ਪੂਰੀ ਕਰਨ ਜਾ ਰਹੇ ਹਨ। ਉਨ੍ਹਾਂ ਨੇ ਉਨ੍ਹਾਂ ਔਰਤਾਂ ਨੂੰ ਵੀ ਅਪੀਲ ਕੀਤੀ ਜਿਨ੍ਹਾਂ ਨੇ ਅਜੇ ਤੱਕ ਰਜਿਸਟਰ ਨਹੀਂ ਕਰਵਾਇਆ ਹੈ ਕਿ ਉਹ ਨਿਰਧਾਰਤ ਸਮੇਂ ਦੇ ਅੰਦਰ ਰਜਿਸਟਰੇਸ਼ਨ ਕਰਵਾ ਲੈਣ।

Read More: ਹਾਈ ਕੋਰਟ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਪਟੀਸ਼ਨ ਖਾਰਜ, ਜਾਣੋ ਪੂਰਾ ਮਾਮਲਾ

ਵਿਦੇਸ਼

Scroll to Top