Punjab Cabinet Meeting: ਪੰਜਾਬ ਕੈਬਿਨਟ ਦੀ ਮੀਟਿੰਗ ‘ਚ ਲਿਆ ਗਿਆ ਅਹਿਮ ਫੈਸਲਾ, SC ਭਾਈਚਾਰੇ ਦਾ ਕਰਜ਼ਾ ਕੀਤਾ ਮੁਆਫ਼

3 ਜੂਨ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਅੱਜ ਐਸਸੀ ਭਾਈਚਾਰੇ ਦੇ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਜ਼ਾਰਾਂ ਪਰਿਵਾਰਾਂ ਲਈ ਰਾਹਤ ਦਾ ਦਿਨ ਹੈ।

ਉਥੇ ਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿੱਤ ਮੰਤਰੀ ਵੱਲੋਂ ਬਜਟ (budget) ਵਿੱਚ ਕੀਤੇ ਗਏ ਵਾਅਦੇ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਐਸਸੀ ਪਰਿਵਾਰਾਂ ਦਾ 68 ਕਰੋੜ ਰੁਪਏ ਦਾ ਕਰਜ਼ਾ ਬਕਾਇਆ ਸੀ। 31 ਮਾਰਚ 2020 ਤੱਕ ਦਿੱਤੇ ਗਏ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਇਹ ਸਾਰੇ ਕਰਜ਼ੇ ਛੋਟੇ ਕਾਰੋਬਾਰ ਸ਼ੁਰੂ ਕਰਨ ਲਈ ਲਏ ਗਏ ਸਨ। ਸਿੱਖਿਆ ਕਰਜ਼ੇ ਵੀ ਲਏ ਗਏ ਸਨ। ਕਿਸੇ ਵੀ ਘਰ ਵਿੱਚ ਕੋਈ ਕਮਾਉਣ ਵਾਲਾ ਮੈਂਬਰ (member) ਨਹੀਂ ਹੈ। ਇਸ ਨਾਲ 4727 ਪਰਿਵਾਰਾਂ ਨੂੰ ਲਾਭ ਹੋਵੇਗਾ। ਪੀਐਸਸੀਐਫਐਸ ਤੋਂ ਲਏ ਗਏ ਸਾਰੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ।

Read More: ਮੁੜ ਬੁਲਾਈ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਬੀਤੇ ਦਿਨ ਲੈਂਡ ਪੂਲਿੰਗ ਸਕੀਮ ਨੂੰ ਮਿਲੀ ਸੀ ਮਨਜ਼ੂਰੀ

Scroll to Top