Punjab Cabinet

ਪੰਜਾਬ ਕੈਬਨਿਟ ਦੀ ਬੈਠਕ ਥੋੜ੍ਹੀ ਦੇਰ ਬਾਅਦ, ਅਹਿਮ ਫੈਸਲਾ ‘ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ, 11 ਮਾਰਚ 2025: ਪੰਜਾਬ ਕੈਬਿਨਟ (Punjab Cabinet) ਦੀ ਬੈਠਕ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਉਨ੍ਹਾਂ ਦੀ ਸਰਕਾਰੀ ਰਿਹਾਇਸ ‘ਤੇ ਥੋੜ੍ਹੀ ਦੇਰ ‘ਚ ਸ਼ੁਰੂ ਹੋਣ ਵਾਲੀ ਹੈ | ਪੰਜਾਬ ਸਰਕਾਰ ਅੱਜ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਦੌਰਾਨ ਕਈ ਹੀ ਫੈਸਲੇ ਲਏ ਜਾ ਸਕਦੇ ਹਨ | ਪੰਜਾਬ ਕੈਬਨਿਟ ਬੈਠਕ ‘ਚ ਕੈਬਿਨਟ ਮੰਤਰੀ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਹੋਣਗੇ।

ਮਿਲੀ ਜਾਣਕਾਰੀ ਮੁਤਾਬਕ ਇਹ ਕੈਬਨਿਟ ਮੀਟਿੰਗ (Punjab Cabinet) ਅਨੁਸੂਚਿਤ ਜਾਤੀ (ਐਸਸੀ) ਭਾਈਚਾਰੇ ਨਾਲ ਸਬੰਧਤ ਵਕੀਲਾਂ ਲਈ ਇੱਕ ਵੱਡੀ ਰਾਹਤ ਦੇ ਐਲਾਨ ਦਾ ਪਲੇਟਫਾਰਮ ਬਣ ਸਕਦੀ ਹੈ।ਖਾਸ ਕਰਕੇ ਐਡਵੋਕੇਟ ਜਨਰਲ (ਏਜੀ) ਦਫ਼ਤਰ ‘ਚ ਕਾਨੂੰਨ ਅਧਿਕਾਰੀਆਂ ਦੀਆਂ ਨਿਯੁਕਤੀਆਂ ‘ਚ, ਅਨੁਸੂਚਿਤ ਜਾਤੀ ਭਾਈਚਾਰੇ ਦੇ ਵਕੀਲਾਂ ਲਈ ਰਾਖਵਾਂਕਰਨ ਜਾਂ ਵਿਸ਼ੇਸ਼ ਛੋਟ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਚਰਚਾ ਹੈ ਕਿ ਪੰਜਾਬ ਸਰਕਾਰ ਇੱਕ ਵਿਸ਼ੇਸ਼ ਆਰਡੀਨੈਂਸ ਲਿਆ ਕੇ ਏਜੀ ਦਫ਼ਤਰ ਵਿੱਚ ਐਸਸੀ ਸ਼੍ਰੇਣੀ ਦੇ ਵਕੀਲਾਂ ਦੀ ਨਿਯੁਕਤੀ ਪ੍ਰਕਿਰਿਆ ‘ਚ ਲੋੜੀਂਦੀ ਢਿੱਲ ਦੇਣ ਦੀ ਤਿਆਰੀ ਕਰ ਰਹੀ ਹੈ।

Read More: Punjab Budget Session: ਪੰਜਾਬ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਬੁਲਾਉਣ ਦੀ ਪ੍ਰਵਾਨਗੀ

Scroll to Top