TheUnmute.com

1 ਫਰਵਰੀ ਨੂੰ ਹੋਣ ਵਾਲੀ ਪੰਜਾਬ ਕੈਬਿਨਟ ਦੀ ਮੀਟਿੰਗ ਮੁਲਤਵੀ, ਜਾਣੋ ਕਦੋਂ ਹੋਵੇਗੀ ਮੀਟਿੰਗ

ਚੰਡੀਗੜ੍ਹ 23 ਜਨਵਰੀ 2023: 1 ਫਰਵਰੀ ਨੂੰ ਹੋਣ ਵਾਲੀ ਪੰਜਾਬ ਮੰਤਰੀ ਮੰਡਲ (Punjab Cabinet)  ਦੀ ਅਹਿਮ ਮੀਟਿੰਗ ਹੁਣ 3 ਫਰਵਰੀ ਨੂੰ ਹੋਵੇਗੀ, ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ- 1 ਚੰਡੀਗੜ੍ਹ ‘ਚ ਦੁਪਹਿਰ 12:00 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ‘ਚ ਤੈਅ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਕੈਬਿਨਟ ਵੱਲੋਂ ਇਸ ਮੀਟਿੰਗ ‘ਚ ਕਈ ਲੋਕ ਪੱਖੀ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਦੇ ਕੱਚੇ ਮੁਲਾਜ਼ਮਾਂ ਸਬੰਧੀ ਵੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

ਪੰਜਾਬ ਕੈਬਿਨਟ

Exit mobile version