1 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਿਨਟ ਦੀ ਮੀਟਿੰਗ, ਚੰਨੀ ਕਰ ਸਕਦੇ ਨੇ ਵੱਡੇ ਐਲਾਨ

ਚੰਡੀਗੜ੍ਹ; ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਣ 1 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਹ ਬੈਠਕ ਚੰਡੀਗੜ੍ਹ ਵਿਚ ਹੋਵੇਗੀ, ਦੱਸਦਈਏ ਕਿ ਮੁੱਖਮੰਤਰੀ ਚੰਨੀ ਨੇ 27 ਨੂੰ ਲੁਧਿਆਣਾ ਵਿਚ ਕੈਬਨਿਟ ਦੀ ਮੀਟਿੰਗ ਕੀਤੀ ਸੀ।
ਪੰਜਾਬ ਵਿਧਾਨਸਭਾ ਚੋਂਣਾ ਨੂੰ ਨੇੜੇ ਦੇਖ ਦੇ ਹੋਏ ਮੁੱਖਮੰਤਰੀ ਹੁਣ ਜਲਦੀ ਮਹੱਤਵਪੂਰਨ ਫੈਸਲੇ ਲੈਣ ਲੱਗ ਗਏ ਹਨ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ 1 ਨਵੰਬਰ ਨੂੰ ਹੋਣ ਵਾਲੀ ਕੈਬਨਿਟ ਬੈਠਕ ਵਿਚ ਪੰਜਾਬ ਦੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਸੰਬੰਧ ਵਿਚ ਕੋਈ ਮਹੱਤਵਪੂਰਨ ਐਲਾਨ ਕੀਤੇ ਜਾ ਸਕਦੇ ਹਨ। ਇਸ ਤਰਾਂ ਰਾਜ ਦੇ ਨਾਲ ਸੰਬੰਧਿਤ ਕੁਙ ਹੋਰ ਮਹੱਤਵਪੂਰਨ ਫੈਸਲੇ ਵੀ ਲੈਣ ਦੀ ਚਰਚਾ ਚਲ ਰਹੀ ਹੈ।

Scroll to Top