ਤੇਲੰਗਾਨਾ , 24 ਅਕਤੂਬਰ 2025: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਮੰਤਰੀਆਂ ਨੇ ਮੁੱਖ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ‘ਚ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਹੈ।
ਇਹ ਸਮਾਗਮ 20 ਨਵੰਬਰ 2025 ਤੋਂ ਅਨੰਦਪੁਰ ਸਾਹਿਬ ਵਿਖੇ ਹੋਣ ਕਰਵਾਇਆ ਜਾਵੇਗਾ, ਜੋ ਕਿ ਸਿੱਖ ਪਰੰਪਰਾਵਾਂ, ਰੂਹਾਨੀਅਤ ਅਤੇ ਸੱਭਿਆਚਾਰਕ ਮਹੱਤਵ ਵਾਲਾ ਇਤਿਹਾਸਕ ਸ਼ਹਿਰ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਸੱਦੇ ਲਈ ਆਪਣੀ ਪ੍ਰਸ਼ੰਸਾ ਪ੍ਰਗਟ ਕੀਤੀ ਅਤੇ ਇਸ ਸਮਾਗਮ ‘ਚ ਹਿੱਸਾ ਲੈਣ ਲਈ ਆਪਣੀ ਸੁਹਿਰਦ ਭਾਵਨਾ ਤੇ ਇਰਾਦਾ ਜ਼ਾਹਰ ਕੀਤਾ ਹੈ।
ਇਸ ਦੌਰਾਨ ਮੁੱਖ ਮੰਤਰੀ ਰੇਵੰਤ ਰੈਡੀ ਅਤੇ ਪੰਜਾਬ ਦੇ ਮੰਤਰੀਆਂ ਨੇ ਆਪੋ-ਆਪਣੇ ਸੂਬਿਆਂ ਦੀਆਂ ਸਿਹਤ ਅਤੇ ਸਿੱਖਿਆ ਪ੍ਰਣਾਲੀਆਂ `ਤੇ ਵਿਸਥਾਰ ਚਰਚਾ ਕੀਤੀ। ਉਨ੍ਹਾਂ ਨੇ ਆਪਸੀ ਸੂਝ-ਬੂਝ, ਵਧੀਆ ਅਭਿਆਸਾਂ ਦਾ ਆਦਾਨ-ਪ੍ਰਦਾਨ ਅਤੇ ਤੇਲੰਗਾਨਾ ਅਤੇ ਪੰਜਾਬ ‘ਚ ਇਨ੍ਹਾਂ ਖੇਤਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਚਾਰ ਚਰਚਾ ਕੀਤੀ।
Read More: ਪੰਜਾਬ ਕੈਬਨਿਟ ਦੇ ਮੰਤਰੀਆਂ ਵੱਲੋਂ ਮਹਾਰਾਸ਼ਟਰ, ਝਾਰਖੰਡ ਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਸੰਬੰਧੀ ਮੁਲਾਕਾਤ




