Petrol-diesel

Punjab Cabinet: ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਵੈਟ ‘ਚ ਕੀਤਾ ਵਾਧਾ

ਚੰਡੀਗੜ੍ਹ, 05 ਸਤੰਬਰ 2024: ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ (Petrol-diesel) ‘ਤੇ ਵੈਟ ਵਧਾ ਦਿੱਤਾ ਗਿਆ ਹੈ। ਪੈਟਰੋਲ ‘ਤੇ ਵੈਟ ‘ਚ 61 ਪੈਸੇ ਅਤੇ ਡੀਜ਼ਲ ‘ਤੇ 92 ਪੈਸੇ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਮੰਤਰੀ ਦੀ ਬੈਠਕ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਜਾਣਕਾਰੀ ਦਿੱਤੀ ਹੈ ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੈਟ ਵਧਣ ਨਾਲ ਡੀਜ਼ਲ ‘ਤੇ 395 ਕਰੋੜ ਰੁਪਏ ਅਤੇ ਪੈਟਰੋਲ ‘ਤੇ 150 ਕਰੋੜ ਰੁਪਏ ਦੀ ਆਮਦਨ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਪੰਜਾਬ ਵਿਚ ਹਿਮਾਚਲ, ਰਾਜਸਥਾਨ ਅਤੇ ਹਰਿਆਣਾ ਨਾਲੋਂ ਘੱਟ ਹੈ।

ਪੰਜਾਬ ਮੰਤਰੀ ਮੰਡਲ ਦੀ ਬੈਠਕ ‘ਚ ਇਹ ਫੈਸਲਾ ਲਿਆ ਗਿਆ ਹੈ ਕਿ ਸਰਕਾਰ ਨੇ ਸੱਤ ਕਿੱਲੋ ਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ‘ਤੇ ਹੁਣ ਤੱਕ ਮਿਲਦੀ ਸਬਸਿਡੀ ਨੂੰ ਖਤਮ ਕਰ ਦਿੱਤਾ ਹੈ। ਇਹ 3 ਰੁਪਏ ਪ੍ਰਤੀ ਯੂਨਿਟ ਸੀ।

Scroll to Top