Site icon TheUnmute.com

Punjab Cabinet: ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ, CM ਮਾਨ ਵੱਲੋਂ ਵਿਧਾਇਕਾਂ ਨਾਲ ਬੈਠਕ

CM Bhagwant Mann

ਚੰਡੀਗੜ੍ਹ, 12 ਜੂਨ 2024: ਪੰਜਾਬ ਲੋਕ ਸਭਾ ਚੋਣਾਂ ਦੇ ਨਤੀਜੇ ਆਮ ਆਦਮੀ ਪਾਰਟੀ ਲਈ ਅਨੁਕੂਲ ਨਹੀਂ ਰਹੇ | ਹਾਲਾਂਕਿ ‘ਆਪ’ ਦੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਤਿੰਨ ਵਿਧਾਇਕ ਜਿੱਤ ਹਾਸਲ ਕਰਨ ‘ਚ ਕਾਮਯਾਬ ਰਹੇ | ਹੁਣ ਪੰਜਾਬ ਸਰਕਾਰ ਦੇ ਮੰਤਰੀ ਮੰਡਲ (Punjab Cabinet) ‘ਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਰ ਦੇ ਕਾਰਨਾਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਵਿਧਾਇਕਾਂ, ਆਗੂਆਂ ਅਤੇ ਉਮੀਦਵਾਰਾਂ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਡਾਕਟਰ ਸੰਦੀਪ ਪਾਠਕ ਨੇ ਚੰਡੀਗੜ੍ਹ ਪਹੁੰਚ ਕੇ ਪਾਰਟੀ ਵਿਧਾਇਕਾਂ ਨਾਲ ਬੈਠਕ ਕੀਤੀ ਹੈ।

ਸੂਤਰਾਂ ਮੁਤਾਬਕ ਸੀਐਮ ਭਗਵੰਤ ਮਾਨ ਅੱਜ ਦਿੱਲੀ ਜਾਣਗੇ। ਉਮੀਦ ਹੈ ਕਿ ਉਹ ਪਾਰਟੀ ਆਲਾਕਮਾਨ ਨਾਲ ਮੰਤਰੀ ਮੰਡਲ (Punjab Cabinet) ਦੇ ਫੇਰਬਦਲ ਦੇ ਮੁੱਦੇ ‘ਤੇ ਚਰਚਾ ਕਰਨਗੇ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸੀ.ਐਮ.ਭਗਵੰਤ ਮਾਨ ਆਪਣੀ ਦਿੱਲੀ ਫੇਰੀ ਦੌਰਾਨ ਜੇਲ੍ਹ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਮਿਲ ਸਕਦੇ ਹਨ।

Exit mobile version