Site icon TheUnmute.com

Punjab Cabinet: ਪੰਜਾਬ ਸਰਕਾਰ ਨੇ ਆਟੋ-ਰਿਕਸ਼ਾ ਮਾਲਕਾਂ ਨੂੰ ਦਿੱਤੀ ਵੱਡੀ ਰਾਹਤ

Cabinet

ਚੰਡੀਗੜ੍ਹ, 5 ਸਤੰਬਰ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ (Punjab Cabinet) ਨੇ ਮੰਤਰੀ ਮੰਡਲ ਨੇ ਪੰਜਾਬ ਦੇ ਵੱਧ ਤੋਂ ਵੱਧ ਵਪਾਰੀਆਂ ਨੂੰ ਲਾਭ ਦੇਣ ਲਈ ਵੈਟ ਦੇ ਲਟਕਦੇ ਕੇਸਾਂ ਦੇ ਨਿਪਟਾਰੇ ਲਈ OTS-3 ਦਾ ਦਾਇਰਾ ਵਧਾਉਣ ਦੀ ਵੀ ਸਹਿਮਤੀ ਦੇ ਦਿੱਤੀ ਹੈ।

ਸਰਕਾਰ ਬੁਲਾਰੇ ਮੁਤਾਬਕ ਪਿਛਲੀਆਂ ਸਕੀਮਾਂ ਦੇ ਮੁਕਾਬਲੇ ਮੌਜੂਦਾ ਸਕੀਮ ਦਾ ਕਾਰੋਬਾਰੀਆਂ ਨੂੰ ਵਧੀਆ ਲਾਭ ਮਿਲਿਆ ਹੈ, ਜਿਸ ਨਾਲ ਇਸ ਓ.ਟੀ.ਐਸ. ਰਾਹੀਂ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ 164 ਕਰੋੜ ਰੁਪਏ ਵਾਧੂ ਕਮਾਈ ਕੀਤੀ ਹੈ । ਇਸ ਸਕੀਮ ਦਾ ਦਾਇਰਾ ਵਧਾਉਣ ਬਾਰੇ ਰਸਮੀ ਆਦੇਸ਼ ਛੇਤੀ ਜਾਰੀ ਕੀਤੇ ਜਾਣਗੇ।

ਇਸਦੇ ਨਾਲ ਹੀ ਸਰਕਾਰੀ ਮਾਲੀਆ ਵਧਾਉਣ ਲਈ ਪੰਜਾਬ ਮੰਤਰੀ ਮੰਡਲ (Punjab Cabinet) ਨੇ ਡੀਜ਼ਲ ‘ਤੇ ਵੈਟ ਦਰ 12 ਫੀਸਦੀ+10 ਫੀਸਦੀ ਸਰਚਾਰਜ ਜਾਂ 10.02 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ) ਜੋ ਵੀ ਜ਼ਿਆਦਾ ਹੋਵੇ, ਤੋਂ ਵਧਾ ਕੇ 13.09 ਫੀਸਦੀ+10 ਫੀਸਦੀ ਸਰਚਾਰਜ ਜਾਂ 10.94 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜਿਹੜਾ ਵੀ ਜ਼ਿਆਦਾ ਹੋਵੇ, ਕਰ ਦਿੱਤਾ ਗਿਆ ਹੈ।

ਇਸਦੇ ਨਾਲ ਹੀ ਪੈਟਰੋਲ ‘ਤੇ ਵੈਟ 15.74 ਫੀਸਦੀ + 10 ਫੀਸਦੀ ਸਰਚਾਰਜ ਜਾਂ 14.32 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜੋ ਵੀ ਵੱਧ ਹੋਵੇ, ਤੋਂ ਵਧਾ ਕੇ 16.52 ਫੀਸਦੀ +10 ਫੀਸਦੀ ਸਰਚਾਰਜ ਜਾਂ 14.88 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜੋ ਵੀ ਜ਼ਿਆਦਾ ਹੋਵੇ, ਕਰ ਦਿੱਤਾ ਗਿਆ ਹੈ।

ਇਸ ਦੇ ਨਤੀਜੇ ਵਜੋਂ ਡੀਜ਼ਲ ਉਤੇ ਵੈਟ 92 ਪੈਸੇ ਪ੍ਰਤੀ ਲੀਟਰ ਵਧੇਗਾ ਅਤੇ ਪੈਟਰੋਲ ‘ਤੇ 61 ਪੈਸੇ ਪ੍ਰਤੀ ਲੀਟਰ ਵਧੇਗਾ। ਪੰਜਾਬ ਸਰਕਾਰ ਨੇ 7 ਕਿੱਲੋਵਾਟ ਤੋਂ ਜ਼ਿਆਦਾ ਲੋਡ ਵਾਲੇ ਬਿਜਲੀ ਖਪਤਕਾਰਾਂ ਨੂੰ ਦਿੱਤੀ ਜਾਂਦੀ ਸਬਸਿਡੀ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਪੰਜਾਬ ਦੇ ਮਾਲੀਆ ‘ਚ 2400 ਤੋਂ 3000 ਕਰੋੜ ਰੁਪਏ ਵੱਧ ਆਉਣਗੇ।

ਆਟੋ-ਰਿਕਸ਼ਾ ਮਾਲਕਾਂ ਨੂੰ ਵੱਡੀ ਰਾਹਤ

ਪੰਜਾਬ ਸਰਕਾਰ ਨੇ ਢੋਆ-ਢੁਆਈ ਵਾਲੇ ਵਾਹਨਾਂ ਤੇ ਥ੍ਰੀ ਵੀਲ੍ਹਰ (ਯਾਤਰੀ, ਆਟੋ ਰਿਕਸ਼ਾ) ਮਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ | ਪੰਜਾਬ ਮੰਤਰੀ ਮੰਡਲ ਹਰੇਕ ਤਿਮਾਹੀ ਬਾਅਦ ਟੈਕਸ ਅਦਾ ਕਰਨ ਦੀ ਪ੍ਰਕਿਰਿਆ ਨੂੰ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ ਹੈ | ਇਸ ਨਾਲ ਮਾਲਕਾਂ ਦੀ ਬੇਲੋੜੀ ਪ੍ਰੇਸ਼ਾਨੀ ਘਟੇਗੀ।

ਹੁਣ ਇਨ੍ਹਾਂ ਪੁਰਾਣੇ ਕਮਰਸ਼ੀਅਲ ਵਾਹਨਾਂ ਦੇ ਮਾਲਕ ਆਪਣੇ ਵਾਹਨਾਂ ਲਈ ਸਾਲਾਨਾ ਉੱਕਾ-ਪੁੱਕਾ ਟੈਕਸ ਜਮ੍ਹਾਂ ਕਰਵਾ ਸਕਣਗੇ | ਇਸ ਨਾਲ ਉਨ੍ਹਾਂ ਦੇ ਪੈਸੇ, ਸਮੇਂ ਤੇ ਊਰਜਾ ਦੀ ਬੱਚਤ ਹੋਵੇਗੀ। ਅਜਿਹੇ ਨਵੇਂ ਵਾਹਨ ਲੈਣ ਵਾਲਿਆਂ ਨੂੰ ਹੁਣ ਚਾਰ ਜਾਂ ਅੱਠ ਸਾਲਾਂ ਲਈ ਇਕੱਠਾ ਟੈਕਸ ਭਰਨ ਦਾ ਵਿਕਲਪ ਮਿਲੇਗਾ, ਜਿਸ ‘ਤੇ ਉਨ੍ਹਾਂ ਨੂੰ ਕ੍ਰਮਵਾਰ 10 ਤੇ 20 ਫੀਸਦੀ ਦੀ ਰਿਆਇਤ ਮਿਲੇਗੀ।

Exit mobile version