Cabinet Sub-Committee

ਪੰਜਾਬ ਦੀ ਕੈਬਨਿਟ ਸਬ-ਕਮੇਟੀ ਨੇ 8 ਕਰਮਚਾਰੀ ਯੂਨੀਅਨਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 26 ਮਈ 2025: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ 8 ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਬੈਠਕਾਂ ਕੀਤੀਆਂ। ਇਨ੍ਹਾਂ ਬੈਠਕਾਂ ਦਾ ਉਦੇਸ਼ ਉਨ੍ਹਾਂ ਦੇ ਜਾਇਜ਼ ਮੁੱਦਿਆਂ ‘ਤੇ ਚਰਚਾ ਕਰਨਾ ਅਤੇ ਛੇਤੀ ਹੱਲ ਕੀਤਾ ਜਾ ਸਕੇ |Harpal Singh Cheem

ਇਸ ਬੈਠਕ ‘ਚ ‘ਬੇਰੋਜਗਾਰ ਸਾਂਝਾ ਮੋਰਚਾ ਪੰਜਾਬ’, ‘3704 ਅਧਿਆਪਕ ਯੂਨੀਅਨ’, ‘ਮੈਰੀਟੋਰੀਅਸ ਅਧਿਆਪਕ ਯੂਨੀਅਨ’, ‘ਏਆਈਈ ਕੱਚੇ ਅਧਿਆਪਕ ਯੂਨੀਅਨ ਸੈਸ਼ਨ 2012-14’, ‘ਕੱਚਾ ਅਧਿਆਪਕ ਯੂਨੀਅਨ ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕੀਤੀ ਹੈ’, ‘ਬੇਰੋਜਗਾਰ 646, ਪੀਟੀਆਈ (2011) ਅਧਿਆਪਕ ਯੂਨੀਅਨ’, ‘ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ’, ਅਤੇ ‘ਆਲ ਪੰਜਾਬ ਡੀਐਸਟੀ/ਸੀਟੀਐਸ ਕੰਟਰੈਕਟ/ਗੈਸਟ ਫੈਕਲਟੀ ਇੰਸਟ੍ਰਕਟਰ ਯੂਨੀਅਨ’ ਦੇ ਨੁਮਾਇੰਦੇ ਸ਼ਾਮਲ ਹੋਏ। ਪੰਜਾਬ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਇਨ੍ਹਾਂ ਬੈਠਕਾਂ ਨੇ ਕਰਮਚਾਰੀ ਯੂਨੀਅਨਾਂ ਨੂੰ ਆਪਣੀਆਂ ਮੰਗਾਂ ਅਤੇ ਮੁੱਦੇ ਰੱਖਣ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕੀਤਾ।

ਇਸ ਮੌਕੇ ਲਗਭਗ 3 ਘੰਟੇ ਚੱਲੀਆਂ ਇਨ੍ਹਾਂ ਬੈਠਕਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ ਯੂਨੀਅਨਾਂ ਦੇ ਮਸਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਕੀਤੀ ਅਤੇ ਉਨ੍ਹਾਂ ਨੂੰ ਜਾਇਜ਼ ਮੰਗਾਂ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਮੁੱਦਿਆਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ | ਉਨ੍ਹਾਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੇ ਲੰਬਿਤ ਮਸਲੇ ਜਲਦੀ ਹੀ ਹੱਲ ਹੋ ਜਾਣਗੇ ਅਤੇ ਸਬੰਧਤ ਕਰਮਚਾਰੀਆਂ ਨੂੰ ਲੋੜੀਂਦੀ ਰਾਹਤ ਮਿਲੇਗੀ।

Read More: ਹਰਪਾਲ ਸਿੰਘ ਚੀਮਾ ਵੱਲੋਂ ਮੋਹਾਲੀ ਪ੍ਰੈਸ ਕਲੱਬ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

Scroll to Top