Site icon TheUnmute.com

ਪੰਜਾਬ ਕਾਡਰ 2021 ਬੈਚ ਦੇ IAS ਅਫਸਰਾਂ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Punjab Cadre

ਚੰਡੀਗੜ੍ਹ 09 ਮਈ 2022: ਪੰਜਾਬ ਕਾਡਰ ਦੇ 2021 (Punjab Cadre) ਬੈਚ ਦੇ ਆਈਏਐਸ ਅਫਸਰਾਂ ਨੇ ਅੱਜ ਯਾਨੀ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਿਖਲਾਈ ਪੂਰੀ ਕਰਨ ਵਾਲੇ ਇਹਨਾਂ ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਕਿਹਾ। ਉਨ੍ਹਾਂ ਨੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਸਮਝਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਲਗਾਤਾਰ ਖੇਤਰੀ ਦੌਰੇ ਕਰਨ ਦੀ ਵੀ ਅਪੀਲ ਕੀਤੀ।

Exit mobile version