TheUnmute.com

ਹਰਿਆਣਾ ਮੁੱਖ ਮੰਤਰੀ ਨਾਲ ਬੈਠਕ ‘ਚ ਪੰਜਾਬ ਨੇ ਸਪੱਸ਼ਟ ਤੌਰ ‘ਤੇ SYL ਦੀ ਉਸਾਰੀ ਤੋਂ ਇਨਕਾਰ ਕੀਤਾ: CM ਭਗਵੰਤ ਮਾਨ

ਚੰਡੀਗੜ੍ਹ, 01 ਨਵੰਬਰ 2023: ਲੁਧਿਆਣਾ ਵਿਖੇ ਖੁੱਲ੍ਹੀ ਬਹਿਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਐੱਸ.ਵਾਈ.ਐੱਲ (SYL) ਕੇਸ ਸਿਰਫ਼ ਤਿੰਨ ਵਾਰ ਮਾਣਯੋਗ ਸੁਪਰੀਮ ਕੋਰਟ ਵਿੱਚ ਮਿਤੀ 06.9.2022, 23.3.2023 ਅਤੇ 4.10.2023 ਨੂੰ ਸੁਣਿਆ ਗਿਆ।

ਇਨ੍ਹਾਂ 3 ਸੁਣਵਾਈਆਂ ਦੌਰਾਨ ਮੌਜੂਦਾ ਸਰਕਾਰ ਵੱਲੋਂ ਅੱਜ ਤੱਕ ਕੋਈ ਹਲਫ਼ਨਾਮਾ ਦਾਇਰ ਨਹੀਂ ਕੀਤਾ ਗਿਆ ਹੈ। 04.01.2023 ਨੂੰ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਹਰਿਆਣਾ, ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੀਟਿੰਗ ਹੋਈ। ਉਥੇ ਮੁੱਖ ਮੰਤਰੀ, ਪੰਜਾਬ ਨੇ ਬਹੁਤ ਸਪੱਸ਼ਟ ਤੌਰ ‘ਤੇ SYL ਦੀ ਉਸਾਰੀ ਤੋਂ ਇਨਕਾਰ ਕੀਤਾ ਸੀ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਯਮੁਨਾ ਸਤਲੁਜ ਲਿੰਕ ( YSL) ਮੁੱਦਾ ਚੁੱਕਿਆ |

ਇਸ ਤੋਂ ਇਲਾਵਾ ਮਿਤੀ 26.9.2023 ਨੂੰ ਹੋਈ ਨਾਰਦਰਨ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ, ਮੁੱਖ ਮੰਤਰੀ, ਪੰਜਾਬ ਨੇ ਦੁਬਾਰਾ ਆਪਣਾ ਪੱਖ ਪੇਸ਼ ਕੀਤਾ ਅਤੇ ਰਾਵੀ-ਬਿਆਸ ਦੇ ਪਾਣੀ ਨੂੰ ਦੂਜੇ ਰਾਜਾਂ ਨੂੰ ਦੇਣ ਦਾ ਡਟ ਕੇ ਵਿਰੋਧ ਕੀਤਾ।

Exit mobile version