July 2, 2024 9:16 pm
CM Mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ 27 ਅਪ੍ਰੈਲ 2022: ਇਸ ਸਮੇ ਦੀ ਸਭ ਤੋਂ ਵੱਡੀ ਖ਼ਬਰ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ | ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਸੁਲਤਾਨਪੁਰ ਲੋਧੀ ਦੇ ਸਟੇਸ਼ਨ ਮਾਸਟਰ ਨੂੰ ਚਿੱਠੀ ਮਿਲੀ ਜਿਸ ‘ਚ ਜੇਸ਼ ਏ ਮੁਹੰਮਦ ਦਾ ਜਿਕਰ ਕੀਤਾ ਹੈ | ਫਿਲਹਾਲ ਚਿੱਠੀ ਮਿਲਣ ਤੋਂ ਬਾਅਦ ਹੜਕੰਪ ਮੱਚ ਗਿਆ ਹੈ ਅਤੇ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।