July 7, 2024 2:02 pm
ਸੁਨੀਲ ਜਾਖੜ

ਪੰਜਾਬ ਦਾ ਮੁੱਖ ਮੰਤਰੀ ਦਿੱਲੀ ਤੇ ਦਿੱਲੀ ਦਾ ਮੁੱਖ ਮੰਤਰੀ ਪੰਜਾਬ : ਸੁਨੀਲ ਜਾਖੜ

ਚੰਡੀਗੜ੍ਹ, 28 ਅਕਤੂਬਰ 2021 : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਫੇਰੀ ਬਾਰੇ ਟਵੀਟ ਕਰਕੇ ਨਿਸ਼ਾਨਾ ਸਾਧਿਆ ਹੈ। ਸੁਨੀਲ ਜਾਖੜ ਨੇ ਟਵੀਟ ‘ਚ ਕਿਹਾ ਹੈ ਕਿ ਇਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਅਤੇ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੌਰੇ ‘ਤੇ ਹਨ। ਕਹਿਣਾ ਚਾਹੀਦਾ ਹੈ, ਘੱਟੋ-ਘੱਟ ਉਨ੍ਹਾਂ ਵਿੱਚੋਂ ਇੱਕ ਨੇ ਆਪਣਾ ਸਮਾਂ ਸਹੀ ਪਾਇਆ ਹੈ।

ਦਰਅਸਲ ਇਕ ਪਾਸੇ ਚਰਨਜੀਤ ਸਿੰਘ ਚੰਨੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਗਏ ਹਨ, ਤੇ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਫੇਰੀ ਲਈ ਪੁੱਜੇ ਹੋਏ ਹਨ | ਜਿਸ ਨੂੰ ਲੈ ਕੇ ਸੁਨੀਲ ਜਾਖੜ ਨੇ ਟਵੀਟ ਕਰਕੇ ਤੰਜ਼ ਕੱਸਿਆ ਹੈ |

Punjab CM in Delhi ,
Delhi CM in Punjab ,
yet again !

Must say, at least one of them has got his timing right.

— Sunil Jakhar (@sunilkjakhar) October 28, 2021