Punjab Chief Secretary

ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਅੱਜ ਹੋਣਗੇ ਸੇਵਾਮੁਕਤ, ਅਨੁਰਾਗ ਵਰਮਾ 1 ਜੁਲਾਈ ਤੋਂ ਸਾਂਭਣਗੇ ਅਹੁਦਾ

ਚੰਡੀਗੜ੍ਹ, 30 ਜੂਨ 2023: ਪੰਜਾਬ ਦੇ ਮੁੱਖ ਸਕੱਤਰ (Punjab Chief Secretary) ਵਿਜੇ ਕੁਮਾਰ ਜੰਜੂਆ ਅੱਜ ਸੇਵਾਮੁਕਤ ਹੋ ਰਹੇ ਹਨ। ਭਲਕੇ ਯਾਨੀ 1 ਜੁਲਾਈ ਤੋਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਆਪਣਾ ਅਹੁਦਾ ਸੰਭਾਲਣਗੇ। ਦੱਸਿਆ ਜਾ ਰਿਹਾ ਹੈ ਕਿ ਵਿਜੇ ਕੁਮਾਰ ਜੰਜੂਆ ਨੇ ਕੇਂਦਰ ਸਰਕਾਰ ਤੋਂ ਆਪਣੇ ਸੇਵਾਕਾਲ ਵਿੱਚ ਵਾਧੇ ਦੀ ਮੰਗ ਕੀਤੀ ਸੀ, ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ।

ਵੀ.ਕੇ ਜੰਜੂਆ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦਾ ਚੇਅਰਮੈਨ ਬਣਾਇਆ ਜਾ ਸਕਦਾ ਹੈ। ਇਸ ਸਮੇਂ ਅਨੁਰਾਗ ਵਰਮਾ ਗ੍ਰਹਿ ਮਾਮਲੇ ਅਤੇ ਨਿਆਂ ਦੇ ਵਧੀਕ ਮੁੱਖ ਸਕੱਤਰ ਦੇ ਅਹੁਦੇ ‘ਤੇ ਤਾਇਨਾਤ ਹਨ। ਉਨ੍ਹਾਂ ਕੋਲ ਕਾਨੂੰਨੀ ਅਤੇ ਵਿਧਾਨਕ ਮਾਮਲੇ, ਉਦਯੋਗ ਅਤੇ ਵਣਜ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰਮੋਸ਼ਨ ਦਾ ਵਾਧੂ ਚਾਰਜ ਹੈ।

ਜਿਕਰਯੋਗ ਹੈ ਕਿ 5 ਜੁਲਾਈ 2022 ਨੂੰ ਵਿਜੇ ਕੁਮਾਰ ਜੰਜੂਆ ਨੂੰ ਪੰਜਾਬ ਦਾ ਮੁੱਖ ਸਕੱਤਰ (Punjab Chief Secretary) ਬਣਾਇਆ ਗਿਆ ਸੀ। ਉਨ੍ਹਾਂ ਦੀ ਨਿਯੁਕਤੀ ਅਨਿਰੁਧ ਤਿਵਾਰੀ ਨੂੰ ਹਟਾਉਣ ਤੋਂ ਬਾਅਦ ਕੀਤੀ ਗਈ ਸੀ। ਇਸ ਤੋਂ ਪਹਿਲਾਂ ਵੀ.ਕੇ.ਜੰਜੂਆ ਜੇਲ੍ਹ ਅਤੇ ਵਧੀਕ ਵਿਸ਼ੇਸ਼ ਮੁੱਖ ਸਕੱਤਰ ਚੋਣ ਵਜੋਂ ਤਾਇਨਾਤ ਸਨ।

Scroll to Top