Dog Bites

ਅਵਾਰਾ ਕੁੱਤਿਆਂ ਦੀ ਸਮੱਸਿਆ ‘ਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਦਿੱਤੇ ਸਖ਼ਤ ਹੁਕਮ

ਚੰਡੀਗੜ੍ਹ, 24 ਜਨਵਰੀ 2025: ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਪੰਜਾਬ ‘ਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆਂ ਨੂੰ ਵੱਢਣ (Dog Bites) ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਸੂਬੇ ਦੇ ਸਾਰੇ ਸ਼ਹਿਰਾਂ ‘ਚ ਆਵਾਰਾ ਕੁੱਤਿਆਂ ਦੀ ਗਿਣਤੀ ਕਰਨ ਅਤੇ ਉਨ੍ਹਾਂ ਦੀ ਛੇਤੀ ਤੋਂ ਛੇਤੀ ਸਟਰਲਾਈਜੇਸ਼ਨ ਕਰਵਾਉਣ ਦੇ ਹੁਕਮ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਆਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢਣ ਦੀਆਂ ਘਟਨਾਵਾਂ ਮੀਡੀਆ ਰਾਹੀਂ ਸਾਹਮਣੇ ਆ ਰਹੀਆਂ ਹਨ। ਜਿਸਦੇ ਚੱਲਦੇ ਕਮਿਸ਼ਨ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ।

ਕਮਿਸ਼ਨ ਦੇ ਚੇਅਰਮੈਨ ਨੇ ਦੱਸਿਆ ਕਿ ਮੀਡੀਆ ‘ਚ ਆਈਆਂ ਖ਼ਬਰਾਂ ਤੋਂ ਪਤਾ ਲੱਗਿਆ ਹੈ ਕਿ ਲੁਧਿਆਣਾ ਦੇ ਨਜ਼ਦੀਕ ਪਿੰਡ ਹਸਨਪੁਰ ‘ਚ ਇਕ ਹਫਤੇ ਦੇ ਅੰਦਰ ਦੋ ਬੱਚਿਆਂ ਨੂੰ ਨੋਚ ਨੋਚ ਕੇ ਮਾਰ ਦਿੱਤਾ। ਇਸ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਸਥਾਨ ਮੋਹਾਲੀ, ਜ਼ੀਰਕਪੁਰ, ਅੰਮ੍ਰਿਤਸਰ, ਮਾਛੀਵਾੜਾ ਸਾਹਿਬ ਅਤੇ ਨਾਭਾ ਵਿਖੇ ਵੀ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜੋ ਕਿ ਗੰਭੀਰ ਚਿੰਤਾਂ ਦਾ ਵਿਸ਼ਾ ਹੈ।

ਚੇਅਰਮੈਨ ਨੇ ਦੱਸਿਆ ਕਿ ਮੀਡੀਆ ਵਿੱਚ ਆਈਆਂ ਖ਼ਬਰਾਂ ਤੋਂ ਪਤਾ ਲੱਗਿਆ ਹੈ ਕਿ ਲੁਧਿਆਣਾ ਦੇ ਨਜ਼ਦੀਕ ਪਿੰਡ ਹਸਨਪੁਰ ਵਿੱਚ ਇਕ ਹਫਤੇ ਦੇ ਅੰਦਰ ਦੋ ਬੱਚਿਆਂ ਨੂੰ ਨੋਚ ਨੋਚ (Dog Bites) ਕੇ ਮਾਰ ਦਿੱਤਾ। ਇਸ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਸਥਾਨ ਮੋਹਾਲੀ, ਜ਼ੀਰਕਪੁਰ, ਅੰਮ੍ਰਿਤਸਰ, ਮਾਛੀਵਾੜਾ ਸਾਹਿਬ ਅਤੇ ਨਾਭਾ ਵਿਖੇ ਵੀ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜੋ ਕਿ ਗੰਭੀਰ ਚਿੰਤਾਂ ਦਾ ਵਿਸ਼ਾ ਹੈ।

ਚੇਅਰਮੈਨ ਕੰਵਰਦੀਪ ਸਿੰਘ ਨੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਇੱਕ ਪੱਤਰ ਲਿਖ ਕੇ ਨਿਰਦੇਸ਼ ਦਿੱਤੇ ਹਨ ਕਿ ਭਾਰਤ ਸਰਕਾਰ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ 10 ਮਾਰਚ, 2023 ਨੂੰ ਜਾਰੀ ਕੀਤੇ ਐਨੀਮਲ ਬਰਥ ਕੰਟਰੋਲ ਰੂਲਜ਼ 2023 ਤਹਿਤ, ਆਵਾਰਾ ਕੁੱਤਿਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਨਾਲ ਨਾ ਸਿਰਫ਼ ਕੁੱਤਿਆਂ ਦੀ ਗਿਣਤੀ ਘਟੇਗੀ ਸਗੋਂ ਬੱਚਿਆਂ ‘ਤੇ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਨੂੰ ਵੀ ਰੋਕਿਆ ਜਾ ਸਕੇਗਾ।

Read More: ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਲੁਧਿਆਣਾ ਮਾਮਲੇ ‘ਚ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਦੇ ਹੁਕਮ

Scroll to Top