ਚੰਡੀਗੜ੍ਹ 20 ਸਤੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁੱਢੇ ਨਾਲੇ ਦੀ ਸਫ਼ਾਈ ਸਬੰਧੀ ਐਕਸ਼ਨ ਮੋਡ ਦੇ ਵਿੱਚ ਨਜ਼ਰ ਆ ਰਹੇ ਹਨ| ਦੱਸ ਦੇਈਏ ਕਿ CM ਮਾਨ ਦੇ ਵਲੋਂ ਅੱਜ ਮੁੱਖ ਮੰਤਰੀ ਨਿਵਾਸ ‘ਤੇ ਵੱਡੀ ਮੀਟਿੰਗ ਬੁਲਾਈ ਗਈ ਹੈ| ਇਸ ਮੀਟਿੰਗ ਵਿੱਚ ਬੁੱਢੇ ਨਾਲੇ ਦੀ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਹਾਲ ਹੀ ਵਿੱਚ ਨੇਬੂਲਾ ਗਰੁੱਪ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ। ਦੱਸ ਦੇਈਏ ਕਿ ਨੇਬੂਲਾ ਗਰੁੱਪ ਨੇ ਓਜ਼ੋਨ ਤਕਨੀਕ ਦੀ ਵਰਤੋਂ ਕਰਕੇ ਬੁੱਢਾ ਨਾਲਾ ਸਾਫ਼ ਕਰਨ ਦੀ ਯੋਜਨਾ ਪੇਸ਼ ਕੀਤੀ ਸੀ। ਬੁੱਢਾ ਡਰੇਨ ਦੇ ਪਾਣੀ ਵਿੱਚ ਟੀ.ਡੀ.ਐਸ ਦੀ ਮਾਤਰਾ ਘੱਟ ਕਰਨ ‘ਤੇ ਜ਼ੋਰ ਦਿੱਤਾ ਗਿਆ|