Site icon TheUnmute.com

Punjab: ਡਾਕਟਰਾਂ ਦੀ ਹੜਤਾਲ ‘ਤੇ ਐਕਸ਼ਨ ਮੋਡ ‘ਚ CM ਮਾਨ! ਡਾਕਟਰਾਂ ਅੱਜ OPD ਖੋਲ੍ਹਣ ਦਾ ਕੀਤਾ ਫ਼ੈਸਲਾ

ਚੰਡੀਗੜ੍ਹ 14 ਸਤੰਬਰ 2024: ਪੰਜਾਬ ਸਟੇਟ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀ.ਐੱਸ.ਐੱਮ.ਐੱਸ.ਏ.) ਦੀ ਪੰਜਾਬ ਵਿੱਚ ਚੱਲ ਰਹੀ ਹੜਤਾਲ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸੋਸੀਏਸ਼ਨ ਦੀ ਹਰ ਜ਼ਿਲ੍ਹਾ ਇਕਾਈ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਦੌਰਾਨ ਡਾਕਟਰਾਂ ਨੇ ਵੀ ਅੱਜ ਓਪੀਡੀ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਇਸ ਮੁੱਦੇ ‘ਤੇ ਕੇਡਰ ਦੀ ਨਾਰਾਜ਼ਗੀ ਨੂੰ ਦੂਰ ਕਰਨ ਲਈ ਅੱਜ ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਜ਼ਿਲ੍ਹਾ ਪੱਧਰ ‘ਤੇ ਸਥਾਪਤ ਕੀਤੇ ਜਾ ਰਹੇ ਵਨ-ਟੂ-ਵਨ ਸੰਚਾਰ ਚੈਨਲ ਦਾ ਡਾਕਟਰਾਂ ਨੇ ਦਿਲੋਂ ਸਵਾਗਤ ਕੀਤਾ ਹੈ। ਅੱਜ 14 ਸਤੰਬਰ ਨੂੰ ਬਾਅਦ ਦੁਪਹਿਰ 2 ਵਜੇ ਐਸੋਸੀਏਸ਼ਨ ਵੱਲੋਂ ਇੱਕ ਵਾਰ ਫਿਰ ਚੰਡੀਗੜ੍ਹ ਪੰਜਾਬ ਭਵਨ ਵਿਖੇ ਸਿਹਤ ਮੰਤਰੀ ਡਾ: ਬਲਬੀਰ ਸਿੰਘ, ਵਿਭਾਗੀ ਸਕੱਤਰ ਤੇ ਵਿੱਤ ਸਕੱਤਰ ਨਾਲ ਮੀਟਿੰਗ ਸੱਦੀ ਗਈ ਹੈ ਅਤੇ ਡਾਕਟਰਾਂ ਦਾ ਮੰਨਣਾ ਹੈ ਕਿ ਸਰਕਾਰ ਇਸ ਦਾ ਕੋਈ ਹੱਲ ਜ਼ਰੂਰ ਕੱਢੇਗੀ | ਇਸ ਮੀਟਿੰਗ ਵਿੱਚ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਡਾਕਟਰ ਭਾਗ ਲੈਣਗੇ ਅਤੇ ਕੱਲ੍ਹ ਮੀਟਿੰਗ ਤੋਂ ਬਾਅਦ ਅਗਲਾ ਫੈਸਲਾ ਲਿਆ ਜਾਵੇਗਾ।

Exit mobile version