25 ਨਵੰਬਰ 2026: 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੀ 42 ਮੈਂਬਰੀ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਹੋਈ, ਜਿਸ ਵਿੱਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਅਤੇ ਚੋਣ ਰਣਨੀਤੀ ‘ਤੇ ਚਰਚਾ ਕੀਤੀ ਗਈ।
ਮੀਟਿੰਗ ਦੀ ਅਗਵਾਈ ਚੇਅਰਮੈਨ ਪਰਗਟ ਸਿੰਘ ਨੇ ਕੀਤੀ। ਇਸ ਵਿੱਚ ਸਚਿਨ ਪਾਇਲਟ, ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹੋਏ।
ਆਗੂਆਂ ਨੇ ਆਪਣੇ ਪਸੰਦੀਦਾ ਉਮੀਦਵਾਰਾਂ ਦੇ ਨਾਮ ਸੁਝਾਏ, ਪਰ ਟਿਕਟਾਂ ਦਾ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਨ ਵੱਲੋਂ ਲਿਆ ਜਾਵੇਗਾ। ਇਸ ਤੋਂ ਇਲਾਵਾ ਮਾਝਾ, ਮਾਲਵਾ ਅਤੇ ਦੋਆਬਾ ਵਿੱਚ ਰੈਲੀਆਂ ਤੇ ਜਨ ਸਭਾਵਾਂ ਕਰਨ ਅਤੇ ਨਾਰਾਜ਼ ਆਗੂਆਂ ਤੇ ਵਰਕਰਾਂ ਨੂੰ ਮੁੜ ਪਾਰਟੀ ਨਾਲ ਜੋੜਨ ਦੀ ਯੋਜਨਾ ਵੀ ਬਣਾਈ ਗਈ। ਸਚਿਨ ਪਾਇਲਟ ਨੇ ਕਿਹਾ ਕਿ ਉਮੀਦਵਾਰਾਂ ਅਤੇ ਚੋਣ ਮੁਹਿੰਮ ਬਾਰੇ ਵਿਸਥਾਰ ਨਾਲ ਵਿਚਾਰ ਹੋਇਆ ਹੈ। ਉੱਥੇ ਹੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰਾਂ ਨੂੰ ਹੀ ਟਿਕਟ ਦਿੱਤੀ ਜਾਵੇਗੀ।
READ MORE : ਹਾਕੀ ਦੇ ਮੈਦਾਨ ਤੋਂ ਗਾਇਕੀ ਅਤੇ ਸਿਆਸਤ ਤੱਕ ਦਾ ਸਫ਼ਰ, ਮੁੜ ਤੋਂ ਚੋਣ ਲੜਨ ਦੀ ਤਿਆਰੀ ‘ਚ ਪੰਜਾਬ ਦੀ ਇਹ ਲੋਕ ਗਾਇਕਾ




