ਚੰਡੀਗੜ੍ਹ, 09 ਜੂਨ 2025: ਪੰਜਾਬ ਕਾਂਗਰਸ ਨੇ ਸਾਲ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਹਿਲੇ ਪੜਾਅ ‘ਚ 117 ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਕਾਂਗਰਸ ‘ਚ ਇਸ ਸੰਬੰਧੀ ਦੀਆਂ ਤਿਆਰੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਸਨ।
ਉਨ੍ਹਾਂ ਦੀ ਨਿਯੁਕਤੀ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਆਗੂਆਂ ਦੁਆਰਾ ਸਾਰੇ ਹਲਕਿਆਂ ਦਾ ਦੌਰਾ ਕੀਤਾ ਗਿਆ ਸੀ ਅਤੇ ਸਾਰੇ ਹਲਕਿਆਂ ਤੋਂ ਫੀਡਬੈਕ ਲਈ ਗਈ ਸੀ। ਇਸ ਤੋਂ ਬਾਅਦ ਕੋਆਰਡੀਨੇਟਰਾਂ ਦੀਆਂ ਤਾਇਨਾਤੀਆਂ ਕੀਤੀਆਂ ਹਨ | ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਸੰਦੀਪ ਸੰਧੂ ਦੁਆਰਾ ਆਦੇਸ਼ ਜਾਰੀ ਕੀਤੇ ਗਏ ਹਨ |
Read More: Ludhiana By-Election: ਕਾਂਗਰਸ ਨੇ ਲੁਧਿਆਣਾ ਉਪ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ