Punjab Congress

ਸਿੱਧੂ ਮੂਸੇਵਾਲਾ ਕਤਲ ਮਾਮਲੇ ਸੰਬੰਧੀ ਪੰਜਾਬ ਕਾਂਗਰਸ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 01 ਜੂਨ 2022: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੀ ਅਗਵਾਈ ‘ਚ ਪੰਜਾਬ ਕਾਂਗਰਸ (Punjab Congress) ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਐੱਨ. ਆਈ. ਏ. ਤੋਂ ਕਰਵਾਉਣ ਦੀ ਮੰਗ ਕੀਤੀ ਹੈ।

ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਧਾਉਣ ਦੀ ਥਾਂ ਘਟਾ ਦਿੱਤੀ ਗਈ । ਵੜਿੰਗ ਨੇ ਕਿਹਾ ਕਿ ਸੁਰੱਖਿਆ ਵਾਪਸੀ ਦੇ ਹੁਕਮ ਜਨਤਕ ਕਰਨ ਵਾਲਿਆਂ ਦੇ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਰਾਇਸ ਦੌਰਾਨ ਉਨ੍ਹਾਂ ਨਾਲ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਵੀ ਵੀ ਮੌਜੂਦ ਸਨ। ਉਨ੍ਹਾਂ ਸੀ ਐੱਮ ਭਗਵੰਤ ਮਾਨ ਨੂੰ ਕਿਹਾ ਕਿ ਭਗਵੰਤ ਮਾਨ ਜੀ ਪੰਜਾਬ ਜੰਗਲ ਰਾਜ ਵੱਲ ਵਧ ਰਿਹਾ ਹੈ।

Scroll to Top