ਚੰਡੀਗੜ੍ਹ, 09 ਮਈ 2024: ਪੰਜਾਬ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ (ADGP Gurinder Singh Dhillon) ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਤਰਫ਼ੋਂ ਉਨ੍ਹਾਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਕਾਂਗਰਸ ਨੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
ਇਸ ਦੇ ਨਾਲ ਹੀ ਗੁਰਿੰਦਰ ਸਿੰਘ ਢਿੱਲੋਂ (ADGP Gurinder Singh Dhillon) ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕੀਤਾ ਹੈ । ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਲਈ ਵੀ ਕੰਮ ਕਰਨਗੇ।