ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਰਿੰਦਰ ਲਾਲੀ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਨਰਿੰਦਰ ਲਾਲੀ ਨਵਜੋਤ ਸਿੱਧੂ ਦੇ ਖਾਸ ਹਨ |
ਬੀਤੇ ਕੱਲ੍ਹ ਪਟਿਆਲਾ ਧਰਨੇ ਵਿਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ ਸਨ। ਇਸੇ ਧਰਨੇ ਦੇ ਬਰਾਬਰ ਦੂਜੇ ਪਾਸੇ ਨਰਿੰਦਰ ਲਾਲੀ ਵਲੋਂ ਵੱਖਰੇ ਤੌਰ ’ਤੇ ਆਪਣੇ ਸਮਰਥਕਾਂ ਨਾਲ ਧਰਨਾ ਲਗਾਇਆ ਗਿਆ ਸੀ | ਇਸ ਦੇ ਮੱਦੇਨਜ਼ਰ ਸੂਬਾ ਪ੍ਰਧਾਨ ਨੇ ਪੱਤਰ ਜਾਰੀ ਕਰਦਿਆਂ ਨਰਿੰਦਰ ਸਿੰਘ ਲਾਲੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਤਹਿਤ 6 ਸਾਲਾਂ ਲਈ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ।