Congress: ਪੰਜਾਬ ਕਾਂਗਰਸ ਵੱਲੋਂ MC ਤੇ ਨਗਰ ਕੌਂਸਲਾਂ ਚੋਣਾਂ ਲਈ ਚੋਣ ਕਮੇਟੀ ਮੈਂਬਰਾਂ ਦੀ ਸੂਚੀ ਜਾਰੀ

ਚੰਡੀਗੜ੍ਹ, 09 ਦਸੰਬਰ 2024: ਪੰਜਾਬ ‘ਚ 21 ਦਸੰਬਰ ਨੂੰ ਹੋਣ ਵਾਲੀਆਂ ਪੰਜ ਨਗਰ ਨਿਗਮਾਂ, 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਸਿਆਸੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸਦੇ ਨਾਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ‘ਚ ਐੱਮ.ਸੀ (MC) ਚੋਣਾਂ ਲਈ ਅਤੇ ਨਗਰ ਕੌਂਸ਼ਲ ਚੋਣਾਂ ਲਈ ਚੋਣ ਕਮੇਟੀ ਦੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਹੈ |

Punjab Congress news

Punjab Congress

ਪੰਜਾਬ ‘ਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਯਾਨੀ ਸੋਮਵਾਰ ਤੋਂ ਸ਼ੁਰੂ ਹੋ ਗਈ ਹੈ | ਇਨ੍ਹਾਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗੀ। ਜਿਕਰਯੋਗ ਹੈ ਕਿ ਉਮੀਦਵਾਰ 12 ਅਗਸਤ ਨੂੰ ਨਾਮਜ਼ਦਗੀ ਦਾਖ਼ਲ ਕਰ ਸਕਣਗੇ। ਇਸ ਸੰਬੰਧੀ ਚੋਣ ਕਮਿਸ਼ਨ ਨੇ ਅਧਿਕਾਰੀਆਂ ਦੀ ਨਿਯੁਕਤੀ ਤੋਂ ਲੈ ਕੇ ਨਾਮਜ਼ਦਗੀ ਤੱਕ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਮੁਤਾਬਕ ਕੁੱਲ 37,32,636 ਰਜਿਸਟਰਡ ਵੋਟਰ ਹਨ, ਜਿਨ੍ਹਾਂ ‘ਚ 19,55,888 ਮਰਦ, 17,76,544 ਔਰਤਾਂ ਅਤੇ 204 ਹੋਰ ਸ਼ਾਮਲ ਹਨ, ਜੋ ਕਿ 7 ਦਸੰਬਰ, 2024 ਤੱਕ ਕੀਤੀ ਗਈ ਵਿਸ਼ੇਸ਼ ਸੁਧਾਈ ਦੇ ਆਧਾਰ ‘ਤੇ ਸੁਧਾਈ ਅਧੀਨ ਹਨ।

ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਮਿਆਦ 9 ਦਸੰਬਰ 2024 (ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਤਾਰੀਖ਼ 12 ਦਸੰਬਰ 2024 ਹੈ | ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ ਨੂੰ ਹੋਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਤਾਰੀਖ਼ 14 ਦਸੰਬਰ 2024 ਸ਼ਾਮ 3 ਵਜੇ ਤੱਕ ਲੈ ਸਕਦੇ ਹਨ |

Read More: Punjab Election: ਪੰਜਾਬ ‘ਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

 

Scroll to Top