Site icon TheUnmute.com

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ

Punjab Congress

ਚੰਡੀਗੜ੍ਹ 29 ਅਗਸਤ 2022: ਖੁਰਾਕ ਤੇ ਸਪਲਾਈ ਮਹਿਕਮੇ ਦੇ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ ‘ਤੇ ਪੰਜਾਬ ਕਾਂਗਰਸ (Punjab Congress) ਵਿੱਚ ਕਲੇਸ਼ ਵਧਦਾ ਜਾ ਰਿਹਾ ਹੈ । ਜਿਕਰਯੋਗ ਹੈ ਕਿ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਰਾਜਾ ਵੜਿੰਗ ਨੂੰ ਲੁਧਿਆਣਾ ਦਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ |

ਜਿਸਦੇ ਚੱਲਦੇ ਪੰਜਾਬ ਕਾਂਗਰਸ  (Punjab Congress) ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਹਰੀਸ਼ ਚੌਧਰੀ ਨੇ ਸੁਖਪਾਲ ਖਹਿਰਾ ਨੂੰ ਤੋਂ ਪਾਰਟੀ ਫੋਰਮ ਦੀ ਬਜਾਏ ਸੋਸ਼ਲ ਮੀਡੀਆ ‘ਤੇ ਸਿੱਧੀ ਗੱਲ ਕਰਨ ‘ਤੇ ਜਵਾਬ ਮੰਗਿਆ ਹੈ। ਰਾਜਾ ਵੜਿੰਗ ਦੀ ਅਗਵਾਈ ‘ਚ ਕਾਂਗਰਸ ਵਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਸਮਰਥਨ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ |

Exit mobile version