TheUnmute.com

ਪੰਜਾਬ ਕਾਂਗਰਸ ਨੇ ਸਾਂਸਦ ਮੈਂਬਰ ਪ੍ਰਨੀਤ ਕੌਰ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਚੰਡੀਗੜ੍ਹ, 24 ਨਵੰਬਰ 2021 : ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਦੀ ਸੰਸਦ ਮੈਂਬਰ ਪ੍ਰਨੀਤਕੌਰ ਨੂੰ ਨੋਟਿਸ ਜਾਰੀ ਕੀਤਾ ਹੈ। ਹਰੀਸ਼ ਚੌਧਰੀਨੇ ਉਨ੍ਹਾਂ ਤੋਂ ਸੱਤ ਦਿਨਾਂ ’ਚ ਜਵਾਬ ਮੰਗਿਆ ਹੈ।

ਹਰੀਸ਼ ਚੌਧਰੀ ਵੱਲੋਂ ਜਾਰੀ ਕੀਤੇ ਗਏ ਨੋਟਿਸ ’ਚ ਕਿਹਾ ਗਿਆ ਹੈ ਕਿ ਜਦੋਂ ਤੋਂ ਤੁਹਾਡੇ ਪਤੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਹੈ, ਉਦੋਂ ਤੋਂ ਪਾਰਟੀ ਵਰਕਰਾਂ, ਪਟਿਆਲਾ ਦੇ ਵਿਧਾਇਕਾਂ ਤੇ ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲ ਰਹੀ ਸੀ ਕਿ ਤੁਸੀਂ ਪਾਰਟੀ ਵਿਰੋਧੀ ਕੰਮ ਕਰ ਰਹੇ ਹੋ। ਸਾਡੇ ਕੋਲ ਅਜਿਹੀਆਂ ਵੀ ਸੂਚਨਾਵਾਂ ਹਨ ਕਿ ਤੁਸੀਂ ਆਪਣੇ ਪਤੀ ਦੀ ਪਾਰਟੀ ਦੀ ਤਰਫ਼ਦਾਰੀ ’ਚ ਐਲਾਨ ਕਰ ਰਹੇ ਹੋ।

Exit mobile version