ਹਰਿਆਣਾ , 02 ਅਪ੍ਰੈਲ 2026: ਹਰਿਆਣਾ ਦੇ ਸੋਨੀਪਤ ‘ਚ ਕੁੰਡਲੀ-ਮਾਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸਵੇਅ ‘ਤੇ ਇੱਕ ਸੜਕ ਹਾਦਸੇ ਵਿੱਚ ਪੰਜਾਬ ਕਾਂਗਰਸ ਦੇ ਆਗੂ ਖੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਡਰਾਈਵਰ ਪਰਮਿੰਦਰ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੇ ਗੰਨਮੈਨ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਆਗੂ ਦਿੱਲੀ ਤੋਂ ਪੰਜਾਬ ਵਾਪਸ ਘਰ ਆ ਰਹੇ ਸਨ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਆਗੂ ਖੁਸ਼ਬਾਜ਼ ਜਟਾਣਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ |
ਦੱਸਿਆ ਜਾ ਰਿਹਾ ਹੈ ਕਿ ਗੱਡੀ ਦਾ ਟਾਇਰ ਫਟਣ ਕਾਰਨ ਸੜਕ ਦੇ ਕਿਨਾਰੇ ਰੁਕ ਗਈ, ਇਸ ਦੌਰਾਨ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਗੱਡੀ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ| ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਅਤੇ ਪੁਲਿਸ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਪੁਲਿਸ ਦੀ ਜਾਣਕਾਰੀ ਅਨੁਸਾਰ, ਖੁਸ਼ਬਾਜ਼ ਨੇ 2022 ਦੇ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਵਜੋਂ ਚੋਣ ਲੜੀ। ਉਹ 35,260 ਵੋਟਾਂ ਨਾਲ ਦੂਜੇ ਸਥਾਨ ‘ਤੇ ਰਹੇ ਸਨ। ਆਮ ਆਦਮੀ ਪਾਰਟੀ ਦੀ ਪ੍ਰੋਫੈਸਰ ਬਲਜਿੰਦਰ ਕੌਰ ਨੇ ਚੋਣ ਜਿੱਤੀ ਸੀ।
Read More: ਪੰਜਾਬ SC ਕਮਿਸ਼ਨ ਵੱਲੋਂ ਦਲਿਤ ਪਰਿਵਾਰ ‘ਤੇ ਹ.ਮ.ਲੇ ਸਮੇਤ 3 ਮਾਮਲਿਆਂ ‘ਚ ਪੁਲਿਸ ਅਧਿਕਾਰੀਆਂ ਤੋਂ ਰਿਪੋਰਟ ਤਲਬ




