Punjab Congress

Punjab: ਪੰਜਾਬ ਕਾਂਗਰਸ ਦੀ ਬੈਠਕ ਸਮਾਪਤ, ਪੰਚਾਇਤੀ ਚੋਣਾਂ ਨੂੰ ਲੈ ਕੇ ਬਣਾਈ ਰਣਨੀਤੀ

ਚੰਡੀਗੜ੍ਹ, 11 ਅਕਤੂਬਰ 2024: ਪੰਜਾਬ ‘ਚ ਗ੍ਰਾਮ ਪੰਚਾਇਤੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀ ਵੀ ਸਰਗਰਮ ਹਨ | ਅੱਜ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ (Punjab Congress) ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਬੈਠਕ ਹੋਈ | ਇਸ ਬੈਠਕ ‘ਚ ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਅਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਗਈ ਹੈ। ਜਿਕਰਯੋਗ ਹੈ ਕਿ ਪੰਜਾਬ ‘ਚ 15 ਅਕਤੂਬਰ ਨੂੰ ਗ੍ਰਾਮ ਪੰਚਾਇਤੀ ਚੋਣਾਂ ਲਈ ਵੋਟਿੰਗ ਹੋਵੇਗੀ |

ਇਸ ਬੈਠਕ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿਗ, ਰਾਸ਼ਟਰੀ ਸਕੱਤਰ ਏ.ਆਈ.ਸੀ.ਸੀ ਅਲੋਕ ਸ਼ਰਮਾ, ਸਹਿ-ਇੰਚਾਰਜ ਪੰਜਾਬ ਕਾਂਗਰਸ, ਰਵਿੰਦਰ ਉੱਤਮ, ਸਹਿ-ਇੰਚਾਰਜ ਪੰਜਾਬ ਕਾਂਗਰਸ ਅਤੇ ਦੇਵੇਂਦਰ ਯਾਦਵ ਆਦਿ ਸ਼ਾਮਲ ਹੋਏ |

ਬੈਠਕ ਤੋਂ ਬਾਅਦ ਅਲੋਕ ਸ਼ਰਮਾ, ਸਹਿ-ਇੰਚਾਰਜ ਪੰਜਾਬ ਕਾਂਗਰਸ (Punjab Congress) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਅਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਗਈ ਹੈ।

ਹਰਿਆਣਾ ‘ਚ ਕਾਂਗਰਸ ਦੀ ਹਾਰ ਬਾਰੇ ਆਲੋਕ ਸ਼ਰਮਾ ਨੇ ਕਿਹਾ ਕਿ ਅਸੀਂ ਆਪਣੀ ਸ਼ਿਕਾਇਤ ਭਾਰਤੀ ਚੋਣ ਕਮਿਸ਼ਨ ਨੂੰ ਸੌਂਪ ਦਿੱਤੀ ਹੈ ਅਤੇ ਚੋਣ ਕਮਿਸ਼ਨ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਗਾਮੀ ਮਹਾਰਾਸ਼ਟਰ ਚੋਣਾਂ ਅਤੇ ਝਾਰਖੰਡ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਭਾਰੀ ਬਹੁਮਤ ਨਾਲ ਜਿੱਤ ਕੇ ਆਪਣੀ ਸਰਕਾਰ ਬਣਾਵਾਂਗੇ।

Scroll to Top