Site icon TheUnmute.com

ਪੰਜਾਬ ਕਾਂਗਰਸ ਪਾਰਟੀ ਦੇ ਇੰਚਾਰਜ ਹਰੀਸ਼ ਚੌਧਰੀ ਪਹੁੰਚੇ ਪਟਿਆਲਾ, ਵਰਕਰਾਂ ਨਾਲ ਕੀਤੀ ਗੱਲਬਾਤ

ਕਾਂਗਰਸ ਪਾਰਟੀ

ਚੰਡੀਗੜ੍ਹ; ਪੰਜਾਬ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਹਰੀਸ਼ ਚੌਧਰੀ ਅੱਜ ਪਟਿਆਲਾ ਵਿਖੇ ਕਾਂਗਰਸੀ ਵਰਕਰਾਂ ਨੂੰ ਮਿਲਣ ਪਹੁੰਚੇ, ਇਸ ਵਰਕਰ ਮਿਲਣੀ ਵਿਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਹੋਏ ਉੱਥੇ ਹੀ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਕੰਬੋਜ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਕੁਲਜੀਤ ਨਾਗਰਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸ਼ੁਤਰਾਣਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਐਮ ਐਲ ਏ ਕਾਕਾ ਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਦੇ ਕੌਂਸਲਰ ਬਲਾਕ ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਇਸ ਵਰਕਰ ਮਿਲਣੀ ਵਿੱਚ ਹਾਜ਼ਰ ਰਹੇ,
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰੀਸ਼ ਚੌਧਰੀ ਨੇ ਕਿਹਾ ਕਿ ਜੋ ਸਾਢੇ ਚਾਰ ਸਾਲ ਦੌਰਾਨ ਪੰਜਾਬ ਦਾ ਵਿਨਾਸ਼ ਹੋਇਆ ਉਸ ਨੂੰ ਬਚਾਉਣ ਲਈ ਉਨ੍ਹਾਂ ਦੇ ਸਾਰੇ ਕਾਂਗਰਸੀ ਵਰਕਰਾਂ ਨੇ ਪੰਜਾਬ ਵਿੱਚ ਨਵੀਂ ਸਰਕਾਰ ਲਿਆਂਦੀ ਹੈ ਅਤੇ ਉਹ ਇਸ ਸਰਕਾਰ ਨੂੰ ਦੱਸ ਨੰਬਰਾਂ ਵਿੱਚੋਂ ਦਸ ਨੰਬਰ ਦੇ ਰਹੇ ਨੇ ਅਤੇ ਪੰਜਾਬ ਦੇ ਲੋਕ ਅੱਜ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਕੰਮ ਤੋਂ ਬਹੁਤ ਖੁਸ਼ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਮੁੜ ਸੱਤਾ ਵਿੱਚ ਆਏਗੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਿਤ ਸ਼ਾਹ ਅੰਬਾਨੀ ਅਤੇ ਅਡਾਨੀ ਨੂੰ ਵੀ ਕਰੜੇ ਹੱਥੀਂ ਲਿਆ |

Exit mobile version