ਚੰਡੀਗੜ੍ਹ 07 ਅਕਤੂਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਪੰਜਾਬ ਡੀਜੀਪੀ ਗੌਰਵ ਯਾਦਵ ਨੂੰ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਖਿਲਾਫ ਸ਼ਿਕਾਇਤ ਕੀਤੀ ਹੈ। ਰਾਜਾ ਵੜਿੰਗ ਨੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਬਾਰੇ ਨੋਟਿਸ ਲੈਣ ਬਾਰੇ ਕਿਹਾ ਹੈ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੰਮਿ੍ਤਪਾਲ ਸਿੰਘ ਵਲੋਂ ਦਿੱਤੇ ਜਾ ਰਹੇ ਬਿਆਨਾਂ ਦੀ ਜਾਂਚ ਕੀਤੀ ਜਾਵੇ | ਅੰਮ੍ਰਿਤਪਾਲ ਸਿੰਘ ਸੂਬੇ ਦੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਹਨ।