July 5, 2024 4:00 am
Punjab Congress

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ, ਪ੍ਰਨੀਤ ਕੌਰ ਕਾਂਗਰਸ ਪਾਰਟੀ ਦਾ ਹਿੱਸਾ ਨਹੀਂ

ਚੰਡੀਗ੍ਹੜ 07 ਮਈ 2022: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ( Amrinder Singh Raja Waring) ਵਲੋਂ ਬਿਆਨ ਦਿੰਦਿਆਂ ਕਿਹਾ ਹੈ ਕਿ ਪਟਿਆਲਾ ਤੋਂ ਸਾਂਸਦ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ (Preneet Kaur) ਹੁਣ ਕਾਂਗਰਸ ‘ਚ ਨਹੀਂ ਹੈ ਅਤੇ ਇਹ ਗੱਲ ਉਹ ਬਤੌਰ ਕਾਂਗਰਸ ਪ੍ਰਧਾਨ ਕਹਿ ਰਹੇ ਹਨ ।ਜਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਕਾਂਗਰਸ ਛੱਡ ਦਿੱਤੀ ਸੀ ਪਰ ਇਸਦੇ ਬਾਵਜੂਦ ਪ੍ਰਨੀਤ ਕੌਰ ਨੇ ਅਜੇ ਪਾਰਟੀ ਨਹੀਂ ਛੱਡੀ ਹੈ ਅਤੇ ਨਾ ਹੀ ਕਾਂਗਰਸ ਦੇ ਲਈ ਕੋਈ ਕੰਮ ਕਰਦੀ ਹੈ। ਪਰ ਉਹ ਪਟਿਆਲਾ ਤੋਂ ਸਾਂਸਦ ਜ਼ਰੂਰ ਹੈ।

ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਨਾਲ ਮਿਲ ਕੇ ਲੜੀਆਂ ਸੀ। ਪ੍ਰਨੀਤ ਕੌਰ ਨੇ ਕਾਂਗਰਸ ਦੇ ਲਈ ਪ੍ਰਚਾਰ ਨਹੀਂ ਕੀਤਾ ਸੀ ਉਹ ਬੀਜੇਪੀ ਦੇ ਇਕ ਪ੍ਰੋਗਰਾਮ ਵਿੱਚ ਵੀ ਨਜ਼ਰ ਆਈ ਸੀ।ਪਰ ਕਾਂਗਰਸ ਪਾਰਟੀ ਨੇ ਅਜੇ ਤੱਕ ਉਸਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚੋਂ ਬਾਹਰ ਨਹੀਂ ਕੀਤਾ ਗਿਆ ਹੈ।ਪ੍ਰਨੀਤ ਕੌਰ ਨੇ ਵੀ ਪਾਰਟੀ ਨਹੀਂ ਛੱਡੀ ਹੈ।ਅਜਿਹੇ ਵਿਚ ਪੰਜਾਬ ਕਾਂਗਰਸ ਪ੍ਰਧਾਨ ਦਾ ਇਹ ਕਹਿਣਾ ਕਿ ਪ੍ਰਨੀਤ ਕੌਰ ਪਾਰਟੀ ਦਾ ਹਿੱਸਾ ਨਹੀਂ ਕਾਫੀ ਮਾਇਨੇ ਰੱਖਦਾ ਹੈ।

ਦੂਜੇ ਪਾਸੇ ਪ੍ਰਨੀਤ ਕੌਰ ਨੇ ਅਜੇ ਤੱਕ ਕਾਂਗਰਸ ਪਾਰਟੀ ਤੋਂ ਅਸਤੀਫਾ ਨਹੀਂ ਦਿੱਤਾ ਹੈ ਅਤੇ ਨਾ ਹੀ ਪਾਰਟੀ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ। ਕਾਂਗਰਸ ਨੇ ਉਨ੍ਹਾਂ ਨੂੰ ਇੱਕ ਵਾਰ ਕਾਰਨ ਦੱਸੋ ਨੋਟਿਸ ਭੇਜਿਆ ਸੀ। ਹਾਲਾਂਕਿ ਪ੍ਰਨੀਤ ਕੌਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਲਈ ਪ੍ਰਚਾਰ ਨਹੀਂ ਕੀਤਾ। ਇਸ ਲਈ ਉੱਥੇ ਉਨ੍ਹਾਂ ਦੇ ਪਤੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਨੇ ਮਿਲ ਕੇ ਇਹ ਚੋਣ ਲੜੀ। ਇੰਨਾ ਹੀ ਨਹੀਂ ਇਸ ਦੌਰਾਨ ਪ੍ਰਨੀਤ ਕੌਰ ਨੂੰ ਭਾਜਪਾ ਦੇ ਇੱਕ ਚੋਣ ਪ੍ਰੋਗਰਾਮ ਵਿੱਚ ਵੀ ਦੇਖਿਆ ਗਿਆ।