Site icon TheUnmute.com

ਲੁਧਿਆਣਾ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ

Raja Warring

ਚੰਡੀਗੜ੍ਹ, 29 ਅਪ੍ਰੈਲ 2024: ਪੰਜਾਬ ਦੀ ਲੁਧਿਆਣਾ ਲੋਕ ਸਭਾ ਸੀਟ ‘ਤੇ ਜਿੱਤ ਦਰਜ ਕਰਨ ਲਈ ਕਾਂਗਰਸ (Congress) ਨੇ ਪੂਰਾ ਜ਼ੋਰ ਲਾਇਆ ਹੋਇਆ ਹੈ | ਇਸਦੇ ਨਾਲ ਹੀ ਸਿਆਸੀ ਗਲਿਆਰੇ ‘ਚ ਚਰਚਾ ਹੈ ਕਿ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਵਿਰੁੱਧ ਪਾਰਟੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ । ਇਸ ਸੰਬੰਧੀ ਕਾਂਗਰਸ ਆਲਾਕਮਾਨ ਛੇਤੀ ਹੀ ਇਸ ਦਾ ਐਲਾਨ ਕਰ ਸਕਦੀ ਹੈ।

ਕਾਂਗਰਸ (Congress) ਕਿਸੇ ਵੀ ਕੀਮਤ ‘ਤੇ ਲੁਧਿਆਣਾ ਸੀਟ ਨਹੀਂ ਗੁਆਉਣਾ ਚਾਹੁੰਦੇ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੱਲ੍ਹ ਕਿਹਾ ਸੀ ਕਿ ਜੇਕਰ ਬਿੱਟੂ ਲੁਧਿਆਣਾ ਸੀਟ ਤੋਂ ਜਿੱਤਦੇ ਹਨ ਤਾਂ ਉਹ ਸਿਆਸਤ ਛੱਡ ਦੇਣਗੇ।

ਜਿਕਰਯੋਗ ਹੈ ਕਿ ਰਵਨੀਤ ਬਿੱਟੂ ਦੇ ਕਾਂਗਰਸ ਛੱਡਣ ਤੋਂ ਬਾਅਦ ਕਾਂਗਰਸ ਲਈ ਲੁਧਿਆਣਾ ਸੀਟ ਲਈ ਉਮੀਦਵਾਰ ਲੱਭਣਾ ਮੁਸ਼ਕਿਲ ਹੋ ਗਿਆ ਹੈ। ਜਿਸ ਤੋਂ ਬਾਅਦ ਕਾਂਗਰਸ ‘ਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਾਂ ‘ਤੇ ਚਰਚਾ ਸ਼ੁਰੂ ਹੋ ਗਈ।

Exit mobile version