Raja Warring

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਕੀਤੀ ਮੰਗ

ਚੰਡੀਗੜ੍ਹ, 4 ਜਨਵਰੀ 2025: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਇੱਕ ਬੇਨਤੀ ਪੱਤਰ ਲਿਖਿਆ ਹੈ |

ਇਸ ਬੇਨਤੀ ਪੱਤਰ ‘ਚ ਰਾਜਾ ਵੜਿੰਗ (Raja Warring) ਨੇ ਕਿਹਾ ਕਿ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪੰਥ ਪ੍ਰਤੀ ਯੋਗਦਾਨ ਨੂੰ ਦੇਖਦਿਆਂ ਉਨ੍ਹਾਂ ਨੂੰ ਪੰਥ ਰਤਨ ਨਾਲ ਨਿਵਾਜਣ ਲਈ ਜਰੂਰ ਵਿਚਾਰਿਆ ਜਾਵੇ | ਉਨ੍ਹਾਂ ਕਿਹਾ ਕਿ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸਾਡੇ ਸਿਰ ਦੇ ਤਾਜ ਮੰਨੀ ਜਾਂਦੀ ਦਸਤਾਰ ਨੂੰ ਅੰਤਰਰਾਸ਼ਟਰੀ ਪੱਧਰ ਉੱਤੇ ਉਭਾਰਿਆ ਤੇ ਪ੍ਰਧਾਨ ਮੰਤਰੀ ਰਹਿੰਦਿਆਂ ਪੰਥ ਪ੍ਰਤੀ ਵੀ ਸੇਵਾ ਨਿਭਾਈਆਂ ਹਨ।

Dr. Manmohan Singh

ਇਸਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ (Charanjit Singh Channi) ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਵੇਲੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸਰਕਾਰ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਸਨਮਾਨ ਦੇਵੇ | ਇਸਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇ ਖਿਤਾਬ ਨਾ ਨਿਵਾਜਿਆ ਜਾਵੇ |

Read More: Dr. Manmohan Singh: ਦੇਸ਼ ਦਾ ਇਕਲੌਤਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ, ਜਿਸਦੇ ਨੋਟਾਂ ‘ਤੇ ਵੀ ਦਸਤਖ਼ਤ

Scroll to Top