Punjab Congress President Warring

ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਨੂੰ ਚੰਡੀਗੜ੍ਹ ’ਚ ਬਗ਼ੈਰ ਇਜਾਜ਼ਤ ਪੋਸਟਰ ਤੇ ਬੈਨਰ ਲਾਉਣ ਕਾਰਨ 29390 ਰੁਪਏ ਜੁਰਮਾਨਾ

ਚੰਡੀਗੜ੍ਹ 23 ਅਪ੍ਰੈਲ 2022: ਬੀਤੇ ਦਿਨੀ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਹੈ | ਇਸਦੇ ਨਾਲ ਹੀ ਅੱਜ ਉਨ੍ਹਾਂ ਦੀ ਮੁਸ਼ਕਲਾਂ ‘ਚ ਘਿਰਦੇ ਨਜ਼ਰ ਆ ਰਹੇ ਹਨ | ਦੱਸਿਆ ਜਾ ਰਿਹਾ ਹੈ ਕਿ ਬਿਨਾਂ ਇਜਾਜ਼ਤ ਸ਼ਹਿਰ ਵਿੱਚ ਪੋਸਟਰ ਅਤੇ ਬੈਨਰ ਲਗਾਉਣ ਦੇ ਦੋਸ਼ ਹੇਠ 29,390 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

ਪੰਜਾਬੀ ਟ੍ਰਿਬਿਊਨ ਦੇ ਮੁਤਾਬਕ ਚੰਡੀਗੜ੍ਹ ਨਗਰ ਨਿਗਮ ਦੇ ਅਧਿਕਾਰੀਆਂ ਮੁਤਾਬਕ ਇਹ ਨੋਟਿਸ ਉਸ ਸਮੇਂ ਭੇਜਿਆ ਗਿਆ, ਜਦੋਂ ਰਾਜਾ ਸ਼ੁੱਕਰਵਾਰ ਸਵੇਰੇ ਸੈਕਟਰ 15 ਸਥਿਤ ਕਾਂਗਰਸ ਭਵਨ ਵਿੱਚ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਸਹੁੰ ਚੁੱਕ ਰਹੇ ਸਨ। ਸ਼ਹਿਰ ਵਿੱਚ ਇਸ਼ਤਿਹਾਰ ਕੰਟਰੋਲ ਐਕਟ ਤਹਿਤ ਬਿਨਾਂ ਇਜਾਜ਼ਤ ਤੋਂ ਬੈਨਰ ਅਤੇ ਪੋਸਟਰ ਲਗਾਏ ਗਏ ਸਨ।

Scroll to Top