Site icon TheUnmute.com

Punjab Congress: ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਪੰਜਾਬ ਕਾਂਗਰਸ ਅੱਜ ਕਰੇਗੀ ਉਮੀਦਵਾਰ ਦਾ ਐਲਾਨ

Punjab Congress

ਚੰਡੀਗੜ੍ਹ, 19 ਜੂਨ 2024: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀ ਬੈਠਕ ਖ਼ਤਮ ਹੋ ਗਈ । ਇਸ ਬੈਠਕ ‘ਚ ਜਿੱਥੇ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਤੇ ਚਰਚਾ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਜਲੰਧਰ ਪੱਛਮੀ ਸੀਟ ‘ਤੇ ਹੋਣ ਵਾਲੀ ਵਿਧਾਨ ਸਭਾ ਜ਼ਿਮਨੀ ਚੋਣ ਸਮੇਤ ਹੋਰ ਸੀਟਾਂ ‘ਤੇ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਬੈਠਕ ਤੋਂ ਪਹਿਲਾਂ ਵੜਿੰਗ ਨੇ ਕਿਹਾ ਕਿ ਕਾਂਗਰਸ (Punjab Congress) ਅੱਜ ਸ਼ਾਮ ਤੱਕ ਜਲੰਧਰ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦੇਵੇਗੀ। ਆਉਣ ਵਾਲੇ ਸਮੇਂ ਵਿੱਚ ਜਦੋਂ ਮੌਸਮ ਠੀਕ ਹੋ ਜਾਵੇਗਾ ਤਾਂ ਅਸੀਂ ਜਨਰਲ ਹਾਊਸ ਦੀ ਬੈਠਕ ਬੁਲਾਵਾਂਗੇ। ਇਸ ਤੋਂ ਪਹਿਲਾਂ ਉਨ੍ਹਾਂ ਰਾਹੁਲ ਗਾਂਧੀ ਦੇ ਜਨਮ ਦਿਨ ‘ਤੇ ਕਾਂਗਰਸ ਭਵਨ ਵਿੱਚ ਬੂਟੇ ਵੀ ਲਗਾਏ।

ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਸੰਕਟ ਡੂੰਘਾ ਹੋ ਗਿਆ ਹੈ। ਲੁਧਿਆਣੇ ਵਰਗੇ ਮਹਾਂਨਗਰ ਵਿੱਚ 48 ਘੰਟੇ ਦੇ ਕੱਟ ਲੱਗਦੇ ਹਨ। ਬਿਜਲੀ ਬੋਰਡ ਦੀ ਹਾਲਤ ਬਹੁਤ ਮਾੜੀ ਹੈ। ਬਿਜਲੀ ਦੇ ਰੇਟ ਵਧਾ ਦਿੱਤੇ ਗਏ ਹਨ। ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਨਾਲ ਹੀ ਲੋਕਾਂ ਨੂੰ ਬਿਜਲੀ ਸੰਕਟ ਤੋਂ ਬਚਾਇਆ ਜਾਵੇ।

Exit mobile version