ਚੰਡੀਗੜ੍ਹ, 19 ਜੂਨ 2024: ਲੋਕ ਸਭਾ ਚੋਣਾਂ 2024 ‘ਚ ਮਿਲੀ ਸਫਲਤਾ ਤੋਂ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਅੱਜ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਬੈਠਕ ਕਰਨ ਜਾ ਰਹੇ ਹਨ। ਇਸ ਬੈਠਕ ‘ਚ ਚੋਣ ਨਤੀਜਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਹ ਆਉਣ ਵਾਲੀਆਂ ਪੰਜ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਵੀ ਰਣਨੀਤੀ ਬਣਾਉਣਗੇ।
ਮਿਲੀ ਜਾਣਕਾਰੀ ਮੁਤਾਬਕ ਬੈਠਕ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸਵੇਰੇ 11:30 ਵਜੇ ਰੱਖੀ ਗਈ ਹੈ। ਪਾਰਟੀ ਲੋਕ ਸਭਾ ਚੋਣਾਂ ਤੋਂ ਸ਼ਾਨਦਾਰ ਜਿੱਤ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਨੂੰ ਸਿੱਧੇ ਤੌਰ ‘ਤੇ ਜਨਤਾ ਨਾਲ ਜੋੜਿਆ ਜਾਣਾ ਚਾਹੀਦਾ ਹੈ ਕਿਉਂਕਿ ਹੁਣ ਵਿਧਾਨ ਸਭਾ ਚੋਣਾਂ ਲਈ ਢਾਈ ਸਾਲ ਤੋਂ ਵੀ ਘੱਟ ਸਮਾਂ ਬਚਿਆ ਹੈ। ਅਜਿਹੇ ਵਿੱਚ ਪਾਰਟੀ ਕੋਈ ਕਸਰ ਬਾਕੀ ਛੱਡਣ ਦੇ ਮੂਡ ਵਿੱਚ ਨਹੀਂ ਹੈ।