Site icon TheUnmute.com

ਪੰਜਾਬ ਕਾਂਗਰਸ ਨੇ ਖੇਮਕਰਨ ਹਲਕੇ ਤੋਂ ਸ਼ੁਰੂ ਕੀਤੀ ਤਿਰੰਗਾ ਯਾਤਰਾ

Punjab Congress

ਚੰਡੀਗੜ੍ਹ 09 ਅਗਸਤ 2022: ਪੰਜਾਬ ਕਾਂਗਰਸ (Punjab Congress) ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ ‘ਚ ਸੂਬੇ ‘ਚ ਤਿਰੰਗਾ ਪੈਦਲ ਯਾਤਰਾ ਕੱਢੀ ਜਾ ਰਹੀ ਹੈ | ਜਿਸਦੀ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ ‘ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ‘ਚ ਇਤਿਹਾਸਕ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਪਹੂਵਿੰਡ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਵਾਨਾ ਕੀਤੀ।

ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਹਜ਼ਾਰਾਂ ਸੂਰਵੀਰਾਂ ਨੇ ਸ਼ਹਾਦਤਾਂ ਦਿੱਤੀਆਂ ਹਨ, ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦਿਆਂ ਕਾਂਗਰਸ ਪਰਟੀ ਦੇ ਵਰਕਰ ਪੂਰੇ ਸੂਬੇ ਵਿੱਚ ਪੈਦਲ ਤਿਰੰਗਾ ਯਾਤਰਾ ਸ਼ੁਰੂ ਕਰ ਰਹੇ ਹਨ। ਆਓ! ਯਾਦ ਕਰੀਏ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਜਿਨ੍ਹਾਂ ਸਦਕਾ ਅਸੀ ਅੱਜ ਇਹ ਆਜ਼ਾਦੀ ਮਾਣ ਰਹੇ ਹਾਂ।

Exit mobile version