Punjab Congress

ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ, ਕਈ ਪਾਰਟੀਆਂ ਦੇ ਆਗੂ ਹੋਏ ਕਾਂਗਰਸ ‘ਚ ਸ਼ਾਮਲ

25 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਕਾਂਗਰਸ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਪਾਰਟੀਆਂ ਦੇ ਕਈ ਆਗੂ ਅਤੇ ਪੁਰਾਣੇ ਵਰਕਰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਹੋਏ ਸਮਾਗਮ ਦੌਰਾਨ ਪਰਗਟ ਸਿੰਘ ਨੇ ਸਾਰੇ ਨਵੇਂ ਆਗੂਆਂ ਦਾ ਸਵਾਗਤ ਕੀਤਾ।

ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਕਾਲੀ ਦਲ ਦੇ ਸਾਬਕਾ ਆਗੂ ਪਰਮਜੀਤ ਸਿੰਘ, ਬੀਬੀ ਰੂਪ ਕੌਰ ਬਾਗੜੀਆਂ, ਸੀਪੀਆਈ ਛੱਡ ਕੇ ਆਏ ਪਵਨਪ੍ਰੀਤ ਸਿੰਘ, ਕੈਪਟਨ ਆਰ.ਐੱਸ. ਪਠਾਨੀਆ ਅਤੇ ਗੌਰਵਜੀਤ ਰੰਧਾਵਾ ਦੇ ਨਾਮ ਸ਼ਾਮਲ ਹਨ।

ਇਸ ਤੋਂ ਇਲਾਵਾ ਮਲੋਟ ਦੇ ਸਰਪੰਚ ਭੁਪਿੰਦਰ ਸਿੰਘ ਵੀ ਆਮ ਆਦਮੀ ਪਾਰਟੀ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਨਵੇਂ ਆਗੂਆਂ ਦੇ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸਾਰਿਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

READ MORE : 2027 ਚੋਣਾਂ ਲਈ ਪੰਜਾਬ ਕਾਂਗਰਸ ਸਰਗਰਮ, ਟਿਕਟਾਂ ਨੂੰ ਲੈ ਕੇ ਹੋਈ ਅਹਿਮ ਮੀਟਿੰਗ

ਵਿਦੇਸ਼

Scroll to Top