TheUnmute.com

ਪੰਜਾਬ ਕਾਂਗਰਸ ਦਾ ਸਾਰਾ ਕੂੜਾ ਭਾਜਪਾ ‘ਚ ਹੋ ਰਿਹਾ ਸ਼ਾਮਲ: ਰਾਘਵ ਚੱਢਾ

ਚੰਡੀਗੜ੍ਹ 04 ਜੂਨ 2022: ਕਾਂਗਰਸ ਦੇ ਕਈ ਵੱਡੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਸਿਆਸਤ ਵਿੱਚ ਹਲਚਲ ਮਚ ਗਈ ਹੈ। ਦਸਿਆ ਜਾ ਰਿਹਾ ਹੈ ਕਿ ਅੱਜ ਕਾਂਗਰਸ ਦੇ ਕਈ ਵੱਡੇ ਨੇਤਾ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਇਸ ਵਿੱਚ ਕੇਵਲ ਢਿੱਲੋਂ, ਰਾਜਕੁਮਾਰ ਵੇਰਕਾ, ਬਲਬੀਰ ਸਿੱਧੂ ਅਤੇ ਕਈ ਹੋਰ ਮੰਤਰੀਆਂ ਦਾ ਨਾਂ ਵੀ ਆ ਰਿਹਾ ਹੈ।

ਰਾਘਵ ਚੱਢਾ

ਇਸ ਦੇ ਨਾਲ ਹੀ ਕਾਂਗਰਸੀ ਲੀਡਰਾਂ ਦਾ ਭਾਜਪਾ ਵਿਚ ਸ਼ਾਮਲ ਹੋਣ ‘ਤੇ ਆਪ ਸਾਂਸਦ ਰਾਘਵ ਚੱਢਾ ਨੇ ਟਵੀਟ ਕਰਕੇ ਕਾਂਗਰਸ ‘ਤੇ ਤੰਜ਼ ਕੱਸਿਆ ਹੈ। ਉਨ੍ਹਾਂ ਲਿਖਿਆ ਕਿ “ਪੰਜਾਬ ਕਾਂਗਰਸ ਦਾ ਸਾਰਾ ਕੂੜਾ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਹੈ। ਭਾਜਪਾ ਕਾਂਗਰਸ ਦਾ ਕੂੜਾਦਾਨ ਬਣ ਗਈ ਹੈ।”

Exit mobile version