ਚੰਡੀਗੜ੍ਹ 18 ਅਕਤੂਬਰ 2022: ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਨੇ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਲਈ ਹੈ। ਇਸਦੇ ਚੱਲਦੇ ਪੰਜਾਬ ਕਾਂਗਰਸ (Punjab Congress) 21 ਅਕਤੂਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਸਥਾਨ ਖਟਕੜ ਕਲਾਂ ਵਿਖੇ ਫੌਜਾ ਸਿੰਹਗ ਸਰਾਰੀ ਨੂੰ ਮੰਤਰੀ ਮੰਡਲ ਤੋਂ ਹਟਾਉਣ ਲਈ ਧਰਨਾ ਦੇਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਇਹ ਸ਼ਰਮਨਾਕ ਗੱਲ ਹੈ ਕਿ ਸਰਾਰੀ ਅਜੇ ਵੀ ਮੰਤਰੀ ਵਜੋਂ ਕੰਮ ਕਰ ਰਹੇ ਹਨ।