17 ਦਸੰਬਰ 2024: ਪੰਜਾਬ ਵਿਜੀਲੈਂਸ (punjab Vigilance Bureau) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ (Corruption) ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਪਠਾਨਕੋਟ(pathankot) ਸਥਿਤ ਰਜਿਸਟ੍ਰੇਸ਼ਨ ਐਂਡ ਟਰਾਂਸਪੋਰਟ (registration and transport) ਅਥਾਰਟੀ (ਆਰ.ਟੀ.ਏ.) ਦਫਤਰ ਵਿੱਚ ਤਾਇਨਾਤ ਡਾਟਾ ਐਂਟਰੀ (data entry operator) ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇੱਥੇ ਰਾਜ ਵਿਜੀਲੈਂਸ (Vigilance Bureau) ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਸੁਰਜੀਤ ਕੁਮਾਰ ਵਾਸੀ ਪਿੰਡ ਮਨਵਾਲ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਾਇਆ ਕਿ ਉਕਤ ਦੋਸ਼ੀ ਨੇ ਆਪਣੀ ਹਿਮਾਚਲ ਪ੍ਰਦੇਸ਼ ਨੰਬਰ ਵਾਲੀ ਗੱਡੀ ਨੂੰ ਪੰਜਾਬ ਰਜਿਸਟ੍ਰੇਸ਼ਨ ਨੰਬਰ ‘ਤੇ ਬਦਲਣ ਬਦਲੇ 5500 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਦੋਸ਼ੀਆਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
read more:ਰਿਸ਼ਵਤ ਮਾਮਲੇ ‘ਚ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਖ਼ਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ