Punjab Crime: ਲੰਗਰ ਛਕ ਕੇ ਘਰ ਪਰਤ ਰਹੇ ਬਜ਼ੁਰਗ ਜੋੜੇ ਨੂੰ ਅਣਪਛਾਤੇ ਵਿਅਕਤੀਆਂ ਨੇ ਮਾਰੀ ਗੋ.ਲੀ

2 ਮਾਰਚ 2025: ਡੇਰਾ ਬਾਬਾ ਨਾਨਕ (dera baba nanak) ਦੇ ਪਿੰਡ ਸਰਾਂਵਾਲੀ ਵਿੱਚ ਲੰਗਰ (langer) ਛਕ ਕੇ ਘਰ ਪਰਤ ਰਹੇ ਬਜ਼ੁਰਗ ਜੋੜੇ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਬਜ਼ੁਰਗ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਦੋਂ ਮ੍ਰਿਤਕ ਦੇ ਵਾਰਸਾਂ ਅਤੇ ਸਰਪੰਚ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬਜ਼ੁਰਗ ਜੋੜਾ ਲੰਗਰ ਛਕ ਕੇ ਘਰ ਪਰਤ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।

ਗੋਲੀ ਲੱਗਣ ਕਾਰਨ ਬਜ਼ੁਰਗ ਦੀ ਮੌਤ ਹੋ ਗਈ ਪਰ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਸ ਦੀ ਪਤਨੀ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਐੱਸ.ਪੀ. ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਨੇ ਦੱਸਿਆ ਕਿ ਰਾਤ ਸਮੇਂ ਗੋਲੀਬਾਰੀ (firing) ਹੋਈ ਸੀ। ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਜਲਦੀ ਹੀ ਜਾਂਚ ਤੋਂ ਬਾਅਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Read More: Moga News: ਦਿਨ ਦਿਹਾੜੇ ਗੋ.ਲੀ.ਬਾ.ਰੀ, ਬਾਈਕ ਸਵਾਰ ਦੋ ਬ.ਦ.ਮਾ.ਸ਼ਾਂ ਨੇ ਵਾਰਦਾਤ ਨੂੰ ਦਿੱਤਾ ਅੰਜ਼ਾਮ

Scroll to Top